Total views : 5505032
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਾਮਾਂ ਮੰਡੀ/ਅਸ਼ੋਕ ਕੁਮਾਰ
ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵੱਲੋਂ ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਭਲਕੇ 13 ਨੂੰ ਭਾਈ ਘਨਈਆ ਚੌਕ ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਟ੍ਰੈਫਿਕ ਜਾਮ ਰਹੇਗਾ, ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਸਕੱਤਰ ਸਰੂਪ ਸਿੰਘ ਨੇ ਦਿੱਤੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਆੜ੍ਹਤੀ, ਸ਼ੈਲਰ ਮਾਲਕ ਅਤੇ ਕਿਸਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਤਾਂ ਝੋਨਾ ਖਰੀਦਿਆ ਗਿਆ ਹੈ ਅਤੇ ਨਾ ਹੀ ਬਾਰਦਾਨਾ ਉਪਲਬਧ ਕਰਵਾਇਆ ਗਿਆ ਹੈ। ਆ ਰਹੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਕਿਸਾਨ ਸੜਕ ਜਾਮ ਕਰਨਗੇ ਅਤੇ ਜੇਕਰ ਸਰਕਾਰ ਨੇ ਫਿਰ ਵੀ ਕੋਈ ਕਦਮ ਨਾ ਚੁੱਕਿਆ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-