Total views : 5514414
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ੍ਰੀ ਅਕਾਲ ਤਖਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਸਖਤ ਫੈਸਲਾ ਲੈਂਦਿਆਂ ਉਨ੍ਹਾਂ ਨੂੰ 10 ਸਾਲ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਅਤੇ ਹੋਰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਜਾਰੀ ਕੀਤੇ ਗਏ ਹਨ।
ਜਿਸ ਵਿੱਚ ਆਖਿਆ ਗਿਆ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਬਰਖਾਸਤ ਕੀਤਾ ਜਾਵੇ ਅਤੇ 10 ਸਾਲ ਲਈ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਰੋਕ ਲਾਈ ਜਾਵੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਇੱਕ ਮੈਂਬਰ ਹਰਦੇਵ ਸਿੰਘ ਰੋਗਲਾ ਨੂੰ ਵੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਪ੍ਰਸੰਸਾ ਕਰਨ ਦੇ ਦੋਸ਼ ਹੇਠ ਤਨਖਾਹ ਲਾਈ ਗਈ ਹੈ।
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਖ਼ਿਲਾਫ਼ ਲਾਏ ਗਏ ਦੋਸ਼ਾਂ ਦੇ ਮਾਮਲੇ ਵਿੱਚ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੀ ਅਕਾਲ ਤਖਤ ਵਿਖੇ ਸਬੂਤਾਂ ਸਮੇਤ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ। ਅੱਜ ਸ੍ਰੀ ਅਕਾਲ ਤਖ਼ਤ ਵਿਖੇ ਪੁੱਜਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਤੋਂ ਸਿੰਘ ਸਾਹਿਬਾਨ ਸੰਤੁਸ਼ਟ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਭਾਵੇਂ ਵਿਰਸਾ ਸਿੰਘ ਵਲਟੋਹਾ ਵੱਲੋਂ ਲਿਖਤੀ ਰੂਪ ਵਿੱਚ ਗਲਤੀਆਂ ਦੀ ਮੁਆਫ਼ੀ ਮੰਗੀ ਗਈ ਹੈ ਪਰ ਮੀਡੀਆ ਵਿੱਚ ਕੀਤੀ ਗਈ ਬਿਆਨਬਾਜ਼ੀ ਨਾਲ ਤਖ਼ਤ ਸਾਹਿਬਾਨ ਦੀ ਮਾਨ ਮਰਿਆਦਾ ਨੂੰ ਭਾਰੀ ਢਾਹ ਲੱਗੀ ਹੈ। ਜਿਸ ਤਹਿਤ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ,ਜਥੇਦਾਰ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਸਦਾ ਵਤੀਰਾ ਨਾ ਬਦਲਿਆ ਤਾਂ ਉਸ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-