ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ ! ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋ ਫੇਸਲੇ ਦਾ ਸਿਰ ਝੁਕਾਅ ਕੇ ਕਰਦਾ ਹਾਂ ਸਤਿਕਾਰ

4679559
Total views : 5513922

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਅੱਜ ਅਕਾਲ ਤਖ਼ਤ ਵਿਖੇ ਪੇਸ਼ ਹੋਣ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿਤਾ ਹੈ। ਸੋਸ਼ਲ ਮੀਡੀਆ ’ਤੇ ਜਾਰੀ ਇਕ ਬਿਆਨ ਅਨੁਸਾਰ ਵਲਟੋਹਾ ਨੇ ਕਿਹਾ, ‘‘ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸ ਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਵਾਰ ਹਲਕਾ ਖੇਮਕਰਨ ’ਚ ਪਹਿਲਾਂ ਵਾਂਗ ਹੀ ਸਿਆਸਤ ’ਚ ਸਰਗਰਮ ਰਹਿਣਗੇ ਅਤੇ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਤੇ ਕੰਮਾਂ ਲਈ ਹਮੇਸ਼ਾ ਹਾਜ਼ਰ ਰਹਿਣਗੇ।

ਜ਼ਿਕਰੋਗ ਹੈ ਕਿ ਅੱਜ ਸਵੇਰੇ ਸਿੰਘ ਸਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।ਅੱਜ ਸਵੇਰੇ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਸੀ। ਵਲਟੋਹਾ ਨੇ ਇਲਜ਼ਾਮ ਲਾਏ ਸਨ ਕਿ ਅਕਾਲ ਤਖ਼ਤ ਦੇ ਜਥੇਦਾਰ ਆਰ.ਐਸ.ਐਸ. ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਬਾਅ ਹੇਠ ਕੰਮ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ ਗਿਆ ਸੀ। 

ਉਨ੍ਹਾਂ ਕਹਿਾ, ‘‘ਮੈਂ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ।ਜਿਸਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ।ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ,ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ।ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ  ਦੀ ਕਿਰਪਾਲਤਾ ਕਰਨ।’’
ਉਨ੍ਹਾਂ ਇਹ ਵੀ ਕਿਹਾ, ‘‘ਮੇਰੀ ਬੇਨਤੀ ਹੈ ਕਿ ਮੇਰੇ ਸਪਸ਼ਟੀਕਰਨ ਦੀ ਚਿੱਠੀ ਤੇ ਪੈਨਡਰਾਈਵ ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ। ਜੇਕਰ ਕਿਸੇ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ  ਨਹੀਂ ਜਾਰੀ ਹੁੰਦੀ ਤਾਂ ਮੈਂ ਕੱਲ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।’’ ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News