Total views : 5513314
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਅਸਤੀਫੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ S ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਅਸਤੀਫੇ ਨੂੰ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤਾ ਜਾਵੇ। ਇਸ ਦੇ ਨਾਲ ਹੀ ਦਿਲ ਦੇ ਗਹਿਰਾਈਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ ਤੇ ਨਾਲ ਹੀ ਹੋਈ ਕਿਸੇ ਗਲਤੀ ਲਈ ਪੰਥ ਤੋਂ ਖਿਮਾ ਵੀ ਮੰਗੀ।
ਊਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਸਨ। ਮੇਰੀਆਂ ਧੀਆਂ ਨੂੰ ਵੀ ਅਪਸ਼ਬਦ ਬੋਲੇ ਜਾ ਰਹੇ ਹਨ। ਇਸ ਦੇ ਨਾਲ ਹੀ ਮੇਰੀ ਜਾਤ ਤਕ ਪਰਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਉਤੇ SGPC ਵੀ ਚੁੱਪ ਹੈ, ਜੋ ਵੱਡਾ ਸਵਾਲ ਖੜਾ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤ ਪਨਾਹੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਕਰ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-