Total views : 5513233
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਲੋਕ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜਥੇਦਾਰ ਸ੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਅਚਾਨਕ ਦਿੱਤੇ ਗਏ ਅਸਤੀਫ਼ੇ ਬਾਰੇ ਕਿਹਾ ਕਿ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸਿੱਖ ਕੌਮ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ ।
ਉਹਨਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਸਿੱਖਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਲੱਗੀ ਹੈ ,ਸ੍ਰ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਜੀ ਦੀ ਚੁੱਪੀ ਤੇ ਵੀ ਵੱਡੇ ਸਵਾਲ ਉੱਠਣਗੇ ਕਿ ਵਲਟੋਹਾ ਵੱਲੋਂ ਸਿੰਘ ਸਾਹਿਬ ਤੇ ਪਰਿਵਾਰ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਤੇ ਉਹ ਚੁੱਪ ਕਿਉਂ ਰਹੇ ?
ਚੀਫ ਖਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਤੇ ਸਿੱਖ ਬੁੱਧੀਜੀਵੀ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਅਸਤੀਫ਼ਾ ਦੇਣ ਮੋਕੇ ਵਰਤੀ ਗਈ ਸ਼ਬਦਾਵਲੀ ਨੇ ਇੱਕ ਵਾਰ ਤਾਂ ਸਿੱਖਾਂ ਦੇ ਲੂੰ ਕੰਡੇ ਖੜੇ ਕਰ ਦਿੱਤੇ ਹਨ ਕਿ ਵਲਟੋਹੇ ਵਰਗਾ ਸਿੱਖ ਕੌਮ ਦੇ ਮਹਾਨ ਤਖ਼ਤ ਦੇ ਜਥੇਦਾਰ ਵਿਰੁੱਧ ਵੀ ਨੀਵੇਂ ਪੱਧਰ ਦੀ ਅਤਿ ਘਟੀਆ ਸ਼ਬਦਾਵਲੀ ਵਰਤ ਸਕਦਾ ਹੈ ਸੱਚਰ ਨੇ ਕਿਹਾ ਕਿ ਅਗਾਮੀ ਦਿਨਾਂ ਵਿੱਚ ਹੋਣ ਵਾਲੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਲਾਨਾ ਇਜਲਾਸ ਵਿੱਚ ਇਸ ਦੀਆਂ ਗੂੰਜਾਂ ਪੈਣ ਦੀ ਸੰਭਾਵਨਾ ਬਣ ਗਈ ਹੈ , ਉਹਨਾਂ ਕਿਹਾ ਕਿ ਸ਼ੋਮਣੀ ਕਮੇਟੀ ਨੂੰ ਜਥੇਦਾਰ ਸਾਹਿਬ ਦਾ ਅਸਤੀਫ਼ਾ ਕਿਸੇ ਵੀ ਸੂਰਤ ਵਿੱਚ ਪ੍ਰਵਾਨ ਨਹੀਂ ਕਰਨਾ ਚਾਹੀਦਾ ਤੇ ਤਖ਼ਤ ਸਾਹਿਬ ਦੀ ਮਰਿਆਦਾ ਤੇ ਜੱਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਵੇਖਦਿਆਂ ਤੁਰੰਤ ਸਾਰੀਆਂ ਸਿੱਖ ਸੰਸਥਾਵਾਂ ਤੇ ਸਿੱਖ ਬੁੱਧੀਜੀਵੀ ਇਸ ਵਿੱਚ ਬਣਦਾ ਆਪਣਾ ਸੁਚੱਜਾ ਯੋਗਦਾਨ ਪਾਉਣ ਕਿਉਂਕਿ ਇਹ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-