ਪੰਜਾਬ ਪੁਲਿਸ ਦਾ ਛੋਟਾ ਥਾਂਣੇਦਾਰ 10,000 ਰੁਪਏ ਰਿਸ਼ਵਤ ਲੈਦਾਂ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

4678121
Total views : 5511752

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈ ਰਿਹਾ ਸੀ ਭੋਲਾ ਸਿੰਘ  ਥਾਂਣੇਦਾਰ


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਅੱਜ ਏ.ਐਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-  

Share this News