Total views : 5511752
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ /ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼ੁੱਕਰਵਾਰ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ।
ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਡਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਪਤ ਤੌਰ ਐੱਸਜੀਪੀਸੀ ਮੈਂਬਰਾਂ ਦੀ ਪੰਜ ਮੈਂਬਰੀ ਟੀਮ ਬਣਾਈ ਗਈ ਸੀ ਜੋ ਸਾਰੇ ਪੰਜਾਬ ਅੰਦਰ ਲਗਭਗ 85 ਮੈਂਬਰਾਂ ਦੀ ਰਾਏ ਲੈ ਕੇ ਆਈ ਕਿ ਅਗਲਾ ਉਮੀਦਵਾਰ ਕੌਣ ਹੋਵੇ। ਉਸ ਕਮੇਟੀ ਦੀ ਰਿਪੋਰਟ ਦੇ ਆਧਾਰ ਅਤੇ ਲੀਡਰਸ਼ਿਪ ਦੀ ਰਾਏ ਮੁਤਾਬਕ ਹਾਜ਼ਰ ਮੈਂਬਰਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਬੀਬੀ ਜਗੀਰ ਕੌਰ 28 ਅਕਤੂਬਰ ਦੀ ਚੋਣ ਵਿਚ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਟੀਚਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿਆਸੀ ਗਲਬੇ ਤੋਂ ਆਜ਼ਾਦ ਕਰਵਾ ਕੇ ਤੇ ਸਹੀ ਤਰੀਕੇ ਨਾਲ ਜਥੇਦਾਰ ਸਾਹਿਬਾਨ ਦੇ ਸੇਵਾ ’ਤੇ ਬਿਠਾਉਣ ਅਤੇ ਸੇਵਾਮੁਕਤੀ ਦਾ ਵਿਧੀ ਵਿਧਾਨ ਬਣਾ ਸਕੀਏ। ਇਹ ਸਾਡਾ ਪਹਿਲਾ ਟੀਚਾ ਹੋਵੇਗਾ ਤਾਂ ਕਿ ਜੋ ਹੁਣ ਬਿਰਤਾਂਤ ਚੱਲ ਰਿਹਾ ਹੈ, ਉਹ ਸਦਾ ਲਈ ਬੰਦ ਹੋਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-