





Total views : 5596434








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਫਤਿਆਬਾਦ ਵਿਖੇ ਪੁਲਿਸ ਮੁਲਾਜ਼ਮ ਦੀ ਭੇਦ ਭਰੇ ਹਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂਕਿ ਮ੍ਰਿਤਕ ਦੀ ਭੈਣ ਨੇ ਭਰਾ ਦੀ ਮੌਤ ਲਈ ਕਥਿਤ ਤੌਰ ’ਤੇ ਭਰਜਾਈ ਨੂੰ ਜਿੰਮੇਵਾਰ ਦੱਸਦਿਆਂ ਕਤਲ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਉਣ ਤੋਂ ਬਾਅਦ ਚੌਕੀ ਫਤਿਆਬਾਦ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਮਿ੍ਤਕ ਦੀ ਪਤਨੀ ਨੇ ਪਤੀ ਦੀ ਮੌਤ ਨੂੰ ਕੁਦਰਤੀ ਦੱਸਦਿਆਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ।ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਫਤਿਆਬਾਦ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ
ਮਿ੍ਤਕ ਬਲਜਿੰਦਰ ਸਿੰਘ (42) ਪੁੱਤਰ ਜਗੀਰ ਸਿੰਘ ਪੰਜਾਬ ਪੁਲਿਸ ਦਾ ਮੁਲਾਜ਼ਮ ਸੀ ਅਤੇ ਕਪੂਰਥਲਾ ਜ਼ਿਲ੍ਹੇ ਵਿਚ ਤਾਇਨਾਤ ਸੀ। ਜਿਸ ਦੀ ਬੀਤੀ ਰਾਤ ਘਰ ਵਿਚ ਭੇਦ ਭਰੇ ਹਲਾਤਾਂ ’ਚ ਮੌਤ ਹੋਣ ਦੀ ਸੂਚਨਾ ਮਿਲੀ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਮਿ੍ਰਤਕ ਪੁਲਿਸ ਮੁਲਾਜ਼ਮ ਦੀ ਭੈਣ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਦੀ ਦੂਸਰੀ ਸ਼ਾਦੀ ਨਵਦੀਪ ਕੌਰ ਨਾਲ ਹੋਈ ਸੀ। ਜਦੋਂਕਿ ਉਸ ਦੀ ਪਹਿਲੀ ਪਤਨੀ, ਬੱਚੇ ਅਤੇ ਮਾਂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।
ਮਿ੍ਤਕ ਦੀ ਭੈਣ ਨੇ ਆਪਣੀ ਭਰਜਾਈ ’ਤੇ ਦੋਸ਼ ਲਾਉਂਦਿਆਂ ਆਖਿਆ ਕਿ ਉਸ ਦੇ ਭਰਾ ਨੂੰ ਉਸ ਦੀ ਭਰਜਾਈ ਨੇ ਜਾਇਦਾਦ ਖਾਤਰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤਸੀਹੇ ਦੇ ਕੇ ਮੌਤ ਦੇ ਘਾਟ ਉਤਾਰਿਆ ਹੈ। ਜਿਸ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਦੂਜੇ ਪਾਸੇ ਮਿ੍ਤਕ ਦੀ ਪਤਨੀ ਨਵਦੀਪ ਕੌਰ ਨੇ ਦੋਸ਼ਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਬਲਜਿੰਦਰ ਸਿੰਘ ਦੀ ਮੌਤ ਕੁਦਰਤੀ ਹੋਈ ਹੈ। ਉਸਨੇ ਨਨਾਣ ਵੱਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਸ ਮੌਕੇ ਚੌਂਕੀ ਫਤਿਆਬਾਦ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-