Total views : 5505219
Total views : 5505219
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਜ਼ਿਲਾ ਤਰਨਤਾਰਨ ਦੇ ਡਿਪਟੀਕਮਿਸ਼ਨਰ, ਤਰਨਤਾਰਨ ਸ੍ਰੀ ਪਰਮਵੀਰ ਸਿੰਘ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਹਨਾਂ ਦੇ ਇਸ ਦੌਰੇ ਦੌਰਾਨ ਐਸ. ਐਸ. ਪੀ, ਤਰਨ ਤਾਰਨ ਸ੍ਰੀ ਗੋਰਵ ਤੂਰਾ, ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਪਾਲ ਸਿੰਘ ਪੰਨੂ, ਬਲਾਕ ਖੇਤੀਬਾੜੀ ਅਫਸਰ ਪੱਟੀ ਸ਼੍ਰੀ ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਪ੍ਰਭਸਿਮਰਨ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਬਲਜਿੰਦਰ ਸਿੰਘ ਅਤੇ ਰਜਿੰਦਰ ਕੁਮਾਰ ਹਾਜ਼ਰ ਸਨ।
ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਹੀ ਮਿਲਾਉਣ ਲਈ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ ਨੇ ਆਪਣੀ ਟੀਮ ਦੇ ਨਾਲ ਪਿੰਡ ਠੱਠੀਆਂ ਮਹੰਤਾਂ ਸਰਹਾਲੀ ਕਲਾਂ, ਪੱਟੀ, ਬੋਪਾਰਾਏ, ਘਰਿਆਲਾ ਦਾ ਦੌਰਾ ਕਰਦੇ ਹੋਏ ਇੰਨ ਸੀਟੂ ਅਤੇ ਐਕਸ ਸੀਟੂ ਵਿੱਧੀਆਂ ਨਾਲ ਹੋ ਰਹੇ ਪਰਾਲੀ ਪ੍ਰਬੰਧਨ ਦਾ ਮੁਆਇਨਾ ਕੀਤਾ ਅਤੇ ਆਪ ਟਰੈਕਟਰ ਚਲਾ ਕੇ ਪਰਾਲੀ ਪ੍ਰਬੰਧਨ ਕੀਤਾ। ਮੌਕੇ ਤੇ ਮੌਜੂਦ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜ਼ਿਲਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵਲੋਂ ਹਰ ਸੰਭਵ ਮਦਦ ਮੁੱਹਈਆ ਕਰਵਾਉਣ ਦਾ ਵਿਸ਼ਵਾਸ਼ ਦਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ -ਵੱਖ ਵਿਭਾਗਾਂ ਤੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜ ਅਨੁਸਾਰ ਮਸ਼ੀਨਾਂ ਮੁੱਹਈਆਂ ਕਰਵਾ ਰਹੇ ਹਨ । ਉਹਨਾਂ ਕਿਹਾ ਕਿ ਜ਼ਿਲਾ ਤਰਨਤਾਰਨ ਨੂੰ ਜ਼ੀਰੋ ਸਟਬਲ ਬਰਨਿੰਗ ਜ਼ਿਲਾ ਬਣਾਉਣਾ ਹੈ ਇਸਲਈ ਉਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਪਰਾਲੀ ਪ੍ਰਬੰਧਨ ਕਰਨ ਵਿੱਚ ਕਿਸਾਨ ਪ੍ਰਸ਼ਾਸਨ ਦਾ ਸਾਥ ਦੇਣ ।
ਐਸ.ਐਸ.ਪੀ, ਤਰਨਤਾਰਨ ਸ੍ਰੀ ਗੋਰਵ ਤੂਰਾ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੀ ਹਰੇਕ ਪਿੰਡ ਵਿੱਚ ਪੁਲਿਸ ਕਰਮੀ ਲਗਾਏ ਗਏ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕਣਗੇ ਅਤੇ ਜਾਗਰੂਕ ਕਰਨਗੇ।
ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਪਾਲ ਸਿੰਘ ਪੰਨੂ ਨੇ ਕਿਹਾ ਕਿ ਵੱਖ-ਵੱਖ ਆਈ. ਈ. ਸੀ.ਗਤਵਿੱਧੀਆਂ ਰਾਂਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤੀ ਗਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਸਾਂਭਣ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-