Total views : 5506119
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਨੇ ਅੱਜ ਅੰਮ੍ਰਿਤਸਰ ਡਿਸਟ੍ਰਿਕਟ ਯੂਨਿਟ ਦੁਆਰਾ ਭੰਡਾਰੀ ਪੂਲ ਤੇ ਇੱਕ ਕੈਂਡਲ ਮਾਰਚ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਾਈਵੇਟ ਏਡਿਡ ਕਾਲਜਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੀਆਂ ਜ਼ੋਰਦਾਰ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਖਿਲਾਫ ਸੀ।
ਡੀਏਵੀ ਕਾਲਜ ਅੰਮ੍ਰਿਤਸਰ, ਬੀਬੀਕੇ ਡੀਏਵੀ ਕਾਲਜ, ਖਾਲਸਾ ਕਾਲਜ, ਖਾਲਸਾ ਕਾਲਜ ਫਾਰ ਵੂਮੈਨ, ਖਾਲਸਾ ਕਾਲਜ ਆਫ ਐਜੂਕੇਸ਼ਨ, ਹਿੰਦੂ ਕਾਲਜ, ਐਸਐਨ ਕਾਲਜ, ਡੀਏਵੀ ਕਾਲਜ ਆਫ ਐਜੂਕੇਸ਼ਨ, ਅਤੇ ਐਸਡੀਐਸਪੀਐਮ ਕਾਲਜ ਸਮੇਤ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਰੋਸ ਮੁਜ਼ਾਹਰੇ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਯੂਨਿਟ ਪ੍ਰਧਾਨਾਂ ਵੱਲੋਂ ਸਰਕਾਰ ਦੀ ਜਮ ਕੇ ਨਿਖੇਧੀ ਕੀਤੀ ਗਈ ।ਪੀਸੀਸੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਡਾ.ਬੀ.ਬੀ ਯਾਦਵ ਨੇ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਅਣਗਹਿਲੀ ਲਈ ਸਖ਼ਤ ਆਲੋਚਨਾ ਕੀਤੀ।
ਪੀ.ਸੀ.ਸੀ.ਟੀ.ਯੂ. ਦੀ ਡਾ: ਸੀਮਾ ਜੇਤਲੀ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਗੰਭੀਰ ਮੁੱਦਿਆਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਜਵਾਬ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੀ.ਸੀ.ਸੀ.ਟੀ.ਯੂ ਆਪਣੇ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗਾ।
ਪੀ.ਸੀ.ਸੀ.ਟੀ.ਯੂ ਦੇ ਜਨਰਲ ਸਕੱਤਰ ਡਾ: ਗੁਰਦਾਸ ਸਿੰਘ ਸੇਖੋਂ ਨੇ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਇਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਧੀਆਂ ਗ੍ਰਾਂਟਾਂ ਨੂੰ ਸਮੇਂ ਸਿਰ ਜਾਰੀ ਕਰਨ ਸਮੇਤ ਕਈ ਅਹਿਮ ਮੰਗਾਂ ਦਾ ਵਿਸਥਾਰਪੂਰਵਕ ਜ਼ਿਕਰ ਕੀਤਾ। ਉਨ੍ਹਾਂ ਨੇ 7ਵੇਂ ਤਨਖ਼ਾਹ ਕਮਿਸ਼ਨ ਨਾਲ ਸਬੰਧਤ ਫਾਈਲਾਂ, ਜੋ ਕਿ 2023 ਤੋਂ ਲੰਬਿਤ ਪਈਆਂ ਹਨ, ਦੀ ਕਾਰਵਾਈ ਵਿੱਚ ਦੇਰੀ ਲਈ ਡੀ.ਪੀ.ਆਈ.’ਤੇ ਨਿਰਾਸ਼ਾ ਜ਼ਾਹਰ ਕੀਤੀ। ਡਾ: ਸੇਖੋਂ ਨੇ ਉਚੇਰੀ ਸਿੱਖਿਆ ਦੇ ਡਾਇਰੈਕਟਰ, ਉੱਚ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਉਚੇਰੀ ਸਿੱਖਿਆ ਮੰਤਰੀ ਵੱਲੋਂ ਦੋ ਸਾਲ ਪਹਿਲਾਂ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਕਾਰਵਾਈ ਨਾ ਕੀਤੇ ਜਾਣ ਦੀ ਨਿਖੇਧੀ ਕੀਤੀ।
ਡਾ. ਸੇਖੋਂ ਦੂਆਰਾ ਮਾਸਿਕ ਗ੍ਰਾਂਟਾਂ ਨੂੰ ਨਿਯਮਤ ਕਰਨਾ ,95% ਗ੍ਰਾਂਟ-ਇਨ-ਏਡ ਅਧੀਨ ਸਾਰੀਆਂ ਅਸਾਮੀਆਂ ਦਾ ਕਵਰੇਜ ,1,925 ਅਸਾਮੀਆਂ ਲਈ ਗ੍ਰਾਂਟਾਂ ਨੂੰ 75% ਤੋਂ ਵਧਾ ਕੇ 95% ਕਰਨਾ , ਯੂ ਜੀ ਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਿਫਰੈਸ਼ਰ ਕੋਰਸਾਂ ਵਿੱਚ ਛੋਟ, ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਪ੍ਰੋਫੈਸਰ ਦੇ ਅਹੁਦੇ ਦੀ ਸਿਰਜਣਾ, ਪੈਨਸ਼ਨ ਅਤੇ ਗਰੈਚੁਟੀ ਸਕੀਮਾਂ ਨੂੰ ਲਾਗੂ ਕਰਨਾ, ਕਾਲਜ ਅਧਿਆਪਕਾਂ ਲਈ ਬਾਲ ਸੰਭਾਲ ਛੁੱਟੀ ਦਾ ਪ੍ਰਬੰਧ ਆਦਿ ਵਿਸ਼ਿਆਂ ਤੇ ਵੀ ਗੱਲ ਬਾਤ ਕੀਤੀ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-