Total views : 5506038
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸਿੱਖਿਆ ਵਿਭਾਗ ਪੰਜਾਬ ਵਲੋਂ ਮੁਢਲੇ ਪੱਧਰ ਤੋਂ ਵਿਿਦਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਹਿਤ ਕੀਤੇ ਜਾ ਰਹੇ ਕਾਰਜਾਂ ਤਹਿਤ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਵਿਿਦਆਰਥੀਆਂ ਦੀਆਂ 44ਵੀਆਂ ਤਿੰਨ ਰੋਜਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 23 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਜਿੰਨ੍ਹਾਂ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ‘
ਇਸ ਸੰਬੰਧੀ ਸਥਾਨਕ ਗੁਰੂ ਨਾਨਕ ਖੇਡ ਸਟੇਡੀਅਮ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਤਿਆਰੀ ਮੀਟਿੰਗ ਦੌਰਾਨ ਜ਼ਿਲ੍ਹਾ ਖੇਡ ਇੰਚਾਰਜ ਬਲਾਕ ਸਿੱਖਿਆ ਅਫਸਰ ਗੁਰਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ ਜਿਥੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਉਥੇ ਹੀ ਖੇਡਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਧਿਆਪਕਾਂ ਅਤੇ ਖੇਡ ਅਧਿਕਾਰੀਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਗੁਰੂ ਨਾਨਕ ਸਟੇਡੀਅਮ, ਗੋਲ ਬਾਗ, ਖਾਲਸਾ ਕਾਲਜ ਅਤੇ ਪੀ.ਬੀ.ਐਨ. ਸਕੂਲ ਵਿਖੇ ਹੋਣਗੀਆਂ ਖੇਡਾਂ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਲਈ ਵੱਖ ਵੱਖ ਕਮੇਟੀਆਂ ਦੇ ਗਠਨ ਕੀਤੇ ਜਾਣ ਦੇ ਨਾਲ ਨਾਲ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ, ਪ੍ਰਬੰਧਕੀ ਕਮੇਟੀ, ਵਿੱਤ ਕਮੇਟੀ ਅਤੇ ਖੇਡਾਂ ਦੀ ਦੇਖ ਰੇਖ ਅਤੇ ਖੇਡਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਦੇ ਕਰਵਾਉਣ ਲਈ ਅਨੁਸਾਸ਼ਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਦੌਰਾਨ ਖਿਡਾਰੀਆਂ ਦੀ ਸੁਰੱੱਖਿਆ ਲਈ ਮੈਡੀਕਲ ਟੀਮ ਹਾਜਰ ਰਹੇਗੀ ਨਾਲ ਹੀ ਖਿਡਾਰੀਆਂ ਲਈ ਖਾਣੇ ਅਤੇ ਚਾਹ ਪਾਣੀ ਦਾ ਪੂਰਨ ਪ੍ਰਬੰਧ ਕੀਤਾ ਗਿਆ ਹੈ। ਇਸ ਸਮੇਂ ਜਤਿੰਦਰ ਸਿੰਘ, ਦਿਲਬਾਗ ਸਿੰਘ, ਯਸ਼ਪਾਲ, ਦਲਜੀਤ ਸਿੰਘ (ਸਾਰੇ ਬਲਾਕ ਸਿੱਖਿਆ ਅਫਸਰ), ਬਲਕਾਰ ਸਿੰਘ ਡੀ.ਐਸ.ਓ., ਹਰਿੰਦਰ ਸਿੰਘ, ਮੁਨੀਸ਼ ਕੁਮਾਰ ਏ.ਸੀ. ਸਮਾਰਟ ਸਕੂਲ, ਗੁਰਪ੍ਰੀਤ ਸਿੰਘ, ਸੋਹਨ ਸਿੰਘ, ਹਰਜੀਤ ਸਿੰਘ, ਸਤਬੀਰ ਸਿੰਘ, ਗੁਰਸੇਵਕ ਸਿੰਘ ਭੰਗਾਲੀ, ਸੁਲੇਖ ਸ਼ਰਮਾ, ਹਰਜਿੰਦਰ ਸਿੰਘ ਮੱਲੂਨੰਗਲ, ਕਰਨਦੀਪ ਸਿੰਘ (ਸਾਰੇ ਸੀ.ਐਚ.ਟੀ.), ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਇੰਚਾਰਜ, ਬਲਜੀਤ ਸਿੰਘ ਮੱਲੀ ਸਹਾਇਕ ਇੰਚਾਰਜ, ਹਰਦਿਆਲ ਸਿੰਘ, ਜੋਗਾ ਸਿੰਘ, ਗੁਰਲਾਲ ਸਿੰਘ, ਯਾਦਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਿਕਰਮਜੀਤ ਸਿੰਘ ਬੂਆਨੰਗਲੀ (ਸਾਰੇ ਹੈਡ ਟੀਚਰ) ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-