ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਚੋਣ ਲੜਨ ਜਾਂ ਸਿਆਸੀ ਸਰਗਰਮੀਆਂ ‘ਚ ਹਿੱਸਾ ਲੈਣ ਲਈ ਛੋਟ ਦੇਣ ਤੋਂ ਕੀਤੀ ਕੋਰੀ ਨਾਂਹ

4674133
Total views : 5505106

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ਵਿਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਵਿਅਕਤੀ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਜਥੇਦਾਰਾਂ ਕੋਲੋਂ ਤਨਖ਼ਾਹ ਨਹੀਂ ਲਗਵਾ ਲੈਂਦਾ ਅਤੇ ਇਸ ਨੂੰ ਪੂਰੀ ਨਹੀਂ ਕਰ ਲੈਂਦਾ, ਉਹ ਤਨਖ਼ਾਹੀਆ  ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹੀਏ ਦੀ ਇੱਕ ਪਰਿਭਾਸ਼ਾ ਹੈ ਅਤੇ ਇਸ ਪਰਿਭਾਸ਼ਾ ਦੇ ਘੇਰੇ  ਵਿੱਚ ਰਹਿਣਾ ਜ਼ਰੂਰੀ ਹੈ।

ਜਿੰਨਾ ਚਿਰ ਤਨਖਾਹੀਆ ਕਰਾਰ ਦਿੱਤਾ ਵਿਆਕਤੀ ਤਨਖਾਹ ਲਗਵਾ ਕੇ ਧਾਰਮਿਕ ਸਜਾ ਨਹੀ ਭੁਗਤ ਲੈਦਾਂ ਉਨਾਂ ਚਿਰ ਉਸ ਨੂੰ ਕੋਈ ਮੁਆਫੀ ਨਹੀ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਸੁਖਬੀਰ ਸਿੰਘ ਬਾਦਲ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕਰਨ ਅਤੇ  ਗਿੱਦੜਬਾਹਾ ਹਲਕੇ ਤੋਂ ਉਨ੍ਹਾਂ ਵੱਲੋਂ ਚੋਣ ਲੜਨ ਦੀ ਵੀ ਸੰਭਾਵਨਾ ਹੈ। ਇਸੇ  ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ ਸੀ। ਪਰ ਸ੍ਰੀ ਅਕਾਲ ਤਖਤ ਤੋਂ ਕੋਈ ਵੀ ਛੋਟ ਨਾ ਮਿਲਣ ਕਾਰਨ ਹੁਣ ਸੁਖਬੀਰ ਸਿੰਘ ਬਾਦਲ ਨਾ ਤਾਂ ਪਾਰਟੀ ਦੀ ਅਗਵਾਈ ਕਰ ਸਕਣਗੇ ਅਤੇ ਨਾ ਹੀ ਚੋਣ ਲੜ ਸਕਣਗੇ, ਕਿਉਂਕਿ ਇਸ ਸਬੰਧੀ ਨਾਮਜ਼ਦਗੀ ਪੱਤਰ ਭਰਨ ਵਾਸਤੇ ਕੁਝ ਹੀ ਦਿਨ ਬਾਕੀ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News