ਕਾਂਗਰਸ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਡਰੱਗ ਮਾਮਲੇ ‘ਚ ਗ੍ਰਿਫ਼ਤਾਰ

4674279
Total views : 5505360

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਖਰੜ ਦੇ ਸੰਨੀ  ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ।

ਇਸ ਮਾਮਲੇ ਨੂੰ ਲੈ ਕੇ ਸੁਖਚੈਨ ਗਿੱਲ ਆਈ.ਜੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

ਇਸ ਮੌਕੇ ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ।ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿੰਨਾਂ ਦਾ ਗੱਡੀਆਂ ਨਾਲ ਕੋਈ ਰਾਬਤਾ ਨਹੀਂ ਹੈ।ਜ਼ਿਕਰਯੋਗ ਹੈ ਕਿ ਸਤਿਕਾਰ ਕੌਰ ਕਾਂਗਰਸ ਦੀ ਸੀਟ ਉਤੇ ਵਿਧਾਇਕ ਬਣੇ ਸਨ। ਜੋ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਜੋ ਹੁਣ ਭਾਜਪਾ ਦੇ ਆਗੂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News