Total views : 5505666
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਪੰਜਾਬੀ ਦੇ ਉੱਘੇ ਸਾਹਿਤਕਾਰ ਅਤੇ ਇਤਿਹਾਸਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦਾ ਉਪ-ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗਵਰਨਿੰਗ ਬਾਡੀ ਦੇ ਮੈਂਬਰਾਂ ਦੀ ਮੌਜੂਦਗੀ ’ਚ ਦਫ਼ਤਰ ਦਾ ਚਾਰਜ ਸੰਭਾਲਿਆ। ਉਨ੍ਹਾਂ ਤੋਂ ਇਲਾਵਾ ਡਾ. ਖੁਸ਼ਵਿੰਦਰ ਨੂੰ ਵਰਸਿਟੀ ਦਾ ਰਜਿਸਟਰਾਰ, ਡਾ. ਸੁਰਿੰਦਰ ਕੌਰ ਨੂੰ ਡੀਨ ਅਕਾਦਮਿਕ, ਡਾ. ਆਰਕੇ ਧਵਨ ਨੂੰ ਡੀਨ ਰਿਸਰਚ ਅਤੇ ਡਾ. ਕੰਵਲਜੀਤ ਸਿੰਘ ਨੂੰ ਕੰਟਰੋਲਰ ਐਗਜਾਮੀਨੇਸ਼ਨ ਵਜੋਂ ਤਾਇਨਾਤ ਕੀਤਾ ਗਿਆ ਹੈ।
ਗਵਰਨਿੰਗ ਬਾਡੀ ਦੇ ਮੈਂਬਰਾਂ ਦੀ ਮੌਜੂਦਗੀ ’ਚ ਦਫ਼ਤਰ ਦਾ ਸੰਭਾਲਿਆ ਕਾਰਜਭਾਰ
ਪ੍ਰਿੰ. ਡਾ. ਮਹਿਲ ਸਿੰਘ ਜੋ ਕਿ ਇਕ ਜਾਣੇ-ਪਛਾਣੇ ਸਿੱਖਿਆ ਸ਼ਾਸਤਰੀ ਹਨ, ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਵਜੋਂ 35 ਸਾਲਾਂ ਤੋਂ ਵਧੇਰੇ ਟੀਚਿੰਗ ਅਤੇ ਪ੍ਰਸ਼ਾਸਨਿਕ ਤਜਰਬਾ ਹਾਸਲ ਹੈ। ਉਨ੍ਹਾਂ ਨੂੰ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਦੁਆਰਾ ਪਿਛਲੇ ਦਿਨੀਂ ਵਿਸ਼ੇਸ਼ ਗਠਿਤ ਕੀਤੀ ਗਈ ਖੋਜ ਅਤੇ ਸਕਰੀਨਿੰਗ ਕਮੇਟੀ ਵੱਲੋਂ ਪ੍ਰਾਪਤ ਅਰਜ਼ੀਆਂ ਦੀ ਘੋਖ ਉਪਰੰਤ ਚੁਣਿਆ ਗਿਆ ਹੈ। ਜਿਕਰਯੋਗ ਹੈ ਕਿ ਖਾਲਸਾ ਯੂਨੀਵਰਸਿਟੀ ਨੂੰ 2017 ’ਚ ਸਮੇਂ ਦੀ ਸੂਬਾ ਸਰਕਾਰ ਵੱਲੋਂ ਰੱਦ ਕੀਤਾ ਗਿਆ ਸੀ। ਜਿਸ ਉਪਰੰਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਇਸ ਫੈਸਲੇ ਵਿਰੁੱਧ ਚੁਣੌਤੀਆਂ ਦਿੰਦਿਆਂ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ’ਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ’ਤੇ ਅਦਾਲਤ ਨੇ ਆਪਣੇ 3 ਅਕਤੂਬਰ 2024 ਨੂੰ ਇਤਿਹਾਸਕ ਫੈਸਲੇ ਰਾਹੀਂ ’ਵਰਸਿਟੀ ਰੀਪੀਲ ਐਕਟ-2017 ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਖ਼ਾਲਸਾ ਯੂਨੀਵਰਸਿਟੀ ਨੂੰ ਸੁਰਜੀਤ ਕੀਤਾ।
ਡਾ. ਮਹਿਲ ਸਿੰਘ ਜੋ ਕਿ ਪੀਐੱਚਡੀ ਪੰਜਾਬੀ ਹਨ, ਉਨ੍ਹਾਂ ਵੱਲੋਂ 22 ਤੋਂ ਵਧੇਰੇ ਪੁਸਤਕਾਂ ਲਿਖ ਚੁੱਕੇ ਹਨ ਅਤੇ ਉਨ੍ਹਾਂ ਦੇ 44 ਤੋਂ ਜਿਆਦਾ ਖੋਜ ਪੱਤਰ ਅਤੇ ਲੇਖ ਪ੍ਰਕਾਸ਼ਿਤ ਹੋ ਚੁੱਕੇ ਹਨ।
ਉਨ੍ਹਾਂ ਨੇ ਮੈਨੇਜ਼ਮੈਂਟ ਵੱਲੋਂ ਇਸ ਅਹੁੱਦੇ ’ਤੇ ਬਿਰਾਜਮਾਨ ਕਰਨ ਲਈ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਯੂਨੀਵਰਸਿਟੀ ਨੂੰ ਬੁਲੰਦੀਆਂ ਤੱਕ ਪਹੁੰਚਾਉਣ ’ਚ ਕੋਈ ਕਸਰ ਨਹੀਂ ਛੱਡਣਗੇ। ਪ੍ਰੋ-ਚਾਂਸਲਰ ਛੀਨਾ ਨੇ ਕਿਹਾ ਕਿ ਮੈਨੇਜ਼ਮੈਂਟ ਨੂੰ ਡਾ. ਮਹਿਲ ਸਿੰਘ ਦੇ ਲੰਬੇ ਤਜਰਬੇ ਤੋਂ ਫ਼ਾਇਦਾ ਮਿਲੇਗਾ। ਕਿਉਂਕਿ ਉਹ ਵੱਖ-ਵੱਖ ਯੂਨੀਵਰਸਿਟੀਆਂ ਦੇ ਬੋਰਡ ਆਫ਼ ਸਟੱਡੀਜ਼, ਅਕਾਦਮਿਕ ਸੰਸਥਾਵਾਂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਦੇ ਪ੍ਰਿੰਸੀਪਲ ਦੇ ਨਾਲ-ਨਾਲ ਇਤਿਹਾਸਕ ਖ਼ਾਲਸਾ ਕਾਲਜ ਦੇ 9 ਸਾਲਾਂ ਤੋਂ ਵੱਧ ਬਤੌਰ ਪ੍ਰਿੰਸੀਪਲ ਕਾਰਜਸ਼ੀਲ ਹਨ।ਉਨ੍ਹਾਂ ਇਹ ਵੀ ਕਿਹਾ ਕਿ ਖ਼ਾਲਸਾ ਯੂਨੀਵਰਸਿਟੀ ਦਾ ਮੁੱਖ ਮਨੋਰਥ ਪ੍ਰੋਫ਼ੈਸ਼ਨਲ ਕੋਰਸਾਂ ਦੀ ਸ਼ੁਰੂਆਤ ਕਰਕੇ ਵਿਿਦਆਰਥੀਆਂ ਲਈ ਨਵੇਂ ਮੌਕੇ ਤਲਾਸ਼ਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵੱਲ ਅਗਰਸਰ ਹੈ, ਨੂੰ ਠੱਲ੍ਹ ਪਾਉਣ ਲਈ ਪ੍ਰੋਫੈਸ਼ਨਲ ਵਿੱਦਿਆ ਦੇ ਮੌਕੇ ਪ੍ਰਦਾਨ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ’ਚ ਸਰਵੋਤਮ ਮਨੁੱਖੀ ਸਰੋਤ ਪੈਦਾ ਕਰਨ ਲਈ ਨਵੀਆਂ ਫੈਕਲਟੀਜ਼ ਦੀ ਸਥਾਪਨਾ ਜਰੂਰੀ ਹੈ ਅਤੇ ਵਿਿਭੰਨ ਖੇਤਰਾਂ ’ਚ ਖੋਜ ਅਤੇ ਕਿੱਤਾ-ਮੁਖੀ ਕੋਰਸ ਲਾਗੂ ਕਰਨੇ ਜ਼ਰੂਰੀ ਹਨ। ਇਸ ਮੌਕੇ ਰਜਿਸਟਰਾਰ ਡਾ. ਖੁਸ਼ਵਿੰਦਰ ਅਤੇ ਡੀਨ ਡਾ. ਸੁਰਿੰਦਰ, ਡਾ. ਧਵਨ, ਡਾ. ਕੰਵਲਜੀਤ ਸਿੰਘ ਨੇ ਵੀ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਯੂਨੀਵਰਸਿਟੀ ਦੇ ਵਿਕਾਸ ਅਤੇ ਪ੍ਰਗਤੀ ਲਈ ਅਣਥੱਕ ਮਿਹਨਤ ਕਰਨ ਅਤੇ ਵਧੀਆ ਮੁੱਲ-ਅਧਾਰਿਤ ਅਤੇ ਉਦਯੋਗ-ਮੁਖੀ ਕੋਰਸ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਨਿਰੰਤਰ ਕਾਰਜਾਂ ਲਈ ਪ੍ਰਮਾਤਮਾ ਦਾ ਓਟ ਆਸਰਾ ਅਤੇ ਆਸ਼ੀਰਵਾਦ ਲੈਣ ਲਈ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਵਿਦਿਆਰਥੀਆਂ ਵੱਲੋਂ ਗੁਰ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਦੇ ਮੈਂਬਰ ਸਵਿੰਦਰ ਸਿੰਘ ਕੱਥੂਨੰਗਲ, ਜਤਿੰਦਰ ਸਿੰਘ ਬਰਾੜ, ਗੁਨਬੀਰ ਸਿੰਘ, ਅਜਮੇਰ ਸਿੰਘ ਹੇਰ ਤੋਂ ਇਲਾਵਾ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਹੁੱਦੇਦਾਰ ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਰਮਿੰਦਰ ਕੌਰ, ਸਰਬਜੀਤ ਸਿੰਘ ਤੋਂ ਇਲਾਵਾ ਹੋਰ ਮੈਂਬਰ ਤੇ ਵੱਖ-ਵੱਖ ਖਾਲਸਾ ਸੰਸਥਾਵਾਂ ਦੇ ਪ੍ਰਿੰਸੀਪਲ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-