ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ

4674879
Total views : 5506221

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਅੱਜ ਬਾਬਾ ਜੀ ਦੇ ਜਨਮ ਦਿਹਾੜੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੇਈਾਆਂ ਤੇ ਗੁਰੂ ਘਰ ਤੋਂ ਅਸ਼ੀਰਵਾਦ ਲਿਆ। ਜਿਸ ਵਿੱਚ ਇਸ ਪਿੰਡ ਦੇ ਜੰਮਪੱਲ ਤੇ ਸੀਨੀਅਰ ਕਾਂਗਰਸੀ ਆਗੂ ਤੇ ਚੀਫ ਖਾਲਸਾ ਦੀਵਾਨ ਦੇ ਮੈਂਬਰ ਭਗਵੰਤਪਾਲ ਸਿੰਘ ਸੱਚਰ ਵੀ ਸਾਥੀਆਂ ਸਮੇਤ ਹਾਜ਼ਰ ਸਨ ਜਿੰਨਾਂ ਨੂੰ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਜੀ ਨੇ ਸਿਰੋਪਾਓ ਦੀ ਬਖਸ਼ਿਸ਼ ਕੀਤੀ।

ਮੱਥਾ ਟੇਕਣ ਉਪਰੰਤ ਉਹਨਾਂ ਕੁਝ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕੱਥੂਨੰਗਲ ਵਿੱਚ ਸੁੱਘਾ ਰੰਧਾਵਾ ਜੀ ਦੇ ਘਰ ਮਾਤਾ ਗੌਰਾਂ ਜੀ ਦੀ ਕੁੱਖ ਤੋ ਹੋਇਆ ਤੇ ਬਾਰਾਂ ਸਾਲ ਦੀ ਉਮਰ ਵਿੱਚ ਉਹਨਾਂ ਦਾ ਮਿਲਾਪ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਹੋ ਗਿਆ ਤੇ ਗੱਲਾਂ ਬਾਤਾਂ ਦੌਰਾਨ ਹੀ ਗੁਰੂ ਨਾਨਕ ਸਾਹਿਬ ਨੇ ਕਿਹਾ ਕਿ ਤੂੰ ਹੈ ਤਾਂ ਬੱਚਾ ਪਰ ਗੱਲਾਂ ਬੂੜਿਆਂ ( ਬੁੱਢਿਆਂ ) ਵਾਂਗ ਕਰਦਾ ਹੈ ਉਸ ਦਿਨ ਤੋਂ ਬਾਬਾ ਜੀ ਦਾ ਨਾਮ ਬੂੜਾ ਪੈ ਗਿਆ ਜੋ ਹੈਲੀ ਹੋਲੀ ਬੁੱਢਾ ਭਾਵ ਬਾਬਾ ਬੁੱਢਾ ਬਣ ਗਿਆ, ਸਿੱਖ ਇਤਿਹਾਸ ਵਿੱਚ ਬਾਬਾ ਜੀ ਨੂੰ ਬਹੁਤ ਹੀ ਮਾਣ ਤੇ ਸਤਿਕਾਰ ਗੁਰੂ ਸਹਿਬਾਨ ਨੇ ਦਿੱਤਾ ਪੰਜ ਗੁਰੂਆਂ ਨੂੰ ਗੁਰਤਾਗੱਦੀ ਦਾ ਤਿਲਕ ਵੀ ਲਗਾਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਵੀ ਬਨਣ ਦਾ ਮਾਣ ਹਾਸਿਲ ਹੋਇਆ ਅੱਜ ਸਾਰੀ ਦੁਨੀਆਂ ਵਿੱਚ ਜਿੱਥੇ ਜਿੱਥੇ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਬੈਠੀਆਂ ਹਨ ਇਹ ਦਿਹਾੜਾ ਮਨਾ ਰਹੀਆਂ ਹਨ । ਉਹਨਾਂ ਦੇ ਨਾਲ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ , ਸਰਪੰਚ ਜਤਿੰਦਰ ਪਾਲ ਸਿੰਘ, ਡਾਂ ਸੁੱਖਵਿੰਦਰ ਸਿੰਘ ਰੰਧਾਵਾ, ਰਮਨਦੀਪ ਸਿੰਘ ਰਿੰਕਾ, ਸੁਲੱਖਣ ਸਿੰਘ ਤੇ ਹੋਰ ਵੀ ਸੰਗਤਾਂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News