ਸ਼੍ਰੋਮਣੀ ਅਕਾਲੀ ਦਲ ਉਪਰ ਜ਼ਿਮਨੀ ਚੋਣਾਂ ਲੜਨ ‘ਤੇ ਕੋਈ ਪਾਬੰਦੀ ਨਹੀਂ ਪਰ ਸੁਖਬੀਰ ਬਾਦਲ ‘ਤੇ ਪਾਬੰਦੀ ਜਾਰੀ ਰਹੇਗੀ-ਗਿਆਨੀ ਰਘਬੀਰ ਸਿੰਘ

4674958
Total views : 5506357

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਦੋਸ਼ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੋਣ ਵਾਲੇ ਜਿਮਨੀ ਚੋਣਾਂ ਨਹੀਂ ਲੜ ਪਾਉਣਗੇ। ਇਹ ਇੱਕ ਵਾਰ ਫਿਰ ਤੋਂ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਹੈ। 

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਪੰਥਕ ਪਾਰਟੀ ਹੈ ਉਸਦੇ ਸਾਰੇ ਨੁਮਾਇੰਦੇ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਸਿਰਫ ਔਰ ਸਿਰਫ ਸੁਖਬੀਰ ਸਿੰਘ ਬਾਦਲ ਨੂੰ ਛੱਡ ਕੇ ਕਿਉਂਕਿ ਉਹਨਾਂ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੇ ਕੁਝ ਸਮੇਂ ਬਾਅਦ ਫੈਸਲਾ ਆਉਣ ਵਾਲਾ ਹੈ।

ਉਥੇ ਹੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੱਕ ਬਣਦਾ ਹੈ ਪੰਜਾਬ ਵਿੱਚ ਚੋਣਾਂ ਵਿੱਚ ਹਿੱਸਾ ਲੈਣਾ, ਕਦੀ ਵੀ ਉਹਨਾਂ ਨੂੰ ਰੋਕਿਆ ਨਹੀਂ ਜਾ ਸਕਦਾ। ਅੱਗੇ ਬੋਲਦੇ ਹੋਏ ਰਘਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਤੱਕ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਸਜ਼ਾ ਨਹੀਂ ਸੁਣਾਈ ਜਾ ਸਕਦੀ ਓਨੀ ਦੇਰ ਤੱਕ ਸੁਖਬੀਰ ਸਿੰਘ ਬਾਦਲ ਚੋਣ ਨਹੀਂ ਲੜ ਪਾਉਣਗੇ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News