Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਖੁਦ ਸਫਾਈ ਕਰਕੇ 15 ਰੋਜ਼ਾ ਮੁਹਿੰਮ ਦਾ ਕੀਤਾ ਆਗਾਜ਼
ਜਲੰਧਰ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਲੋਕਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਫ਼-ਸਫਾਈ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਅਪੀਲ
ਇਸ ਦੌਰਾਨ ਇੱਕ ਐਨ.ਜੀ.ਓ. ਜਗਦੰਬੇ ਹੈਂਡੀਕ੍ਰਾਫ਼ਟਸ ਵੂਮੈਨ ਵੈੱਲਫੇਅਰ ਸੁਸਾਇਟੀ ਵੱਲੋਂ ਵੇਸਟ ਮਟੀਰੀਅਲ ਤੋਂ ਬਣੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਮੰਤਰੀ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਐਨ.ਜੀ.ਓ. ਦੀਆਂ ਔਰਤਾਂ ਵੱਲੋਂ ਰਹਿੰਦ-ਖੂੰਹਦ ਨੂੰ ਵਰਤੋਂ ਯੋਗ ਵਸਤੂਆਂ ਵਿੱਚ ਤਬਦੀਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।