Total views : 5506913
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੌਕ ਮਹਿਤਾ /ਬਾਬਾ ਸੁਖਵੰਤ ਸਿੰਘ ਚੰਨਣਕੇ
ਇਲਾਕੇ ਦੀ ਨਾਮਵਰ ਸੰਸਥਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀ ਸੈ ਸਕੂਲ ਚੂੰਘ ਦੇ ਵਿਦਿਆਰਥੀਆਂ ਦਾ ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਨੂਰਪ੍ਰੀਤ ਕੌਰ ਸਪੁੱਤਰੀ ਰੇਸ਼ਮ ਸਿੰਘ ਅਤੇ ਨੂਰਪ੍ਰੀਤ ਕੌਰ ਸਪੁੱਤਰੀ ਤਰਸੇਮ ਸਿੰਘ ਨੇ ਨਕਦ ਰਾਸ਼ੀ ਵਜੀਫਾ ਅਤੇ ਮੈਡਲ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ।
ਇਹਨਾਂ ਤੋਂ ਇਲਾਵਾ ਜੈਸਮੀਨ ਕੌਰ, ਰੇਵਨਪ੍ਰੀਤ ਕੌਰ, ਨਵਜੋਤ ਕੌਰ, ਮੁਸਕਾਨਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਗੁਰਲੀਨ ਕੌਰ ਨੇ ਮੈਡਲ ਪ੍ਰਾਪਤ ਕੀਤੇ। ਇਹਨਾਂ ਸਾਰੇ ਅਵੱਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਾਬਕਾ ਐਮ ਐਲ ਏ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਅਤੇ ਪ੍ਰਚਾਰਕ ਸ. ਜਸਪਾਲ ਸਿੰਘ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਰਘਬੀਰ ਸਿੰਘ ਸੋਹਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਵੱਲੋਂ ਵੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਅਤੇ ਪ੍ਰਚਾਰਕ ਜਸਪਾਲ ਸਿੰਘ ਦਾ ਸਨਮਾਨ ਕੀਤਾ ਗਿਆ। ਚੇਅਰਮੈਨ ਰਘਬੀਰ ਸਿੰਘ ਸੋਹਲ ਨੇ ਵਿਦਿਆਰਥੀਆਂ ਦੀ ਇਸ ਕੀਤੀ ਹੋਈ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅੱਗੇ ਆਉਣ ਵਾਲੇ ਸਮੇ ਵਿੱਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-