Total views : 5511711
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਸੱਤ ਅਧਿਕਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਹਨਾਂ ਅਧਿਕਾਰੀਆਂ ਵਿੱਚ ਤਹਿਸੀਲਦਾਰ ਜਗਸੀਰ ਸਿੰਘ, ਸਹਾਇਕ ਫੂਡ ਸੇਫਟੀ ਅਫ਼ਸਰ ਰਜਿੰਦਰਪਾਲ ਸਿੰਘ, ਸਾਲਿਫ ਵੇਸਟ ਮੈਨੇਜਮੈਂਟ ਐਕਸਪਰਟ ਸ਼ਿਵਾਨੀ ਕੁਮਾਰ, ਸੁਪਰਡੈਂਟ ਸ੍ਰੀ ਦਿਨੇਸ਼ ਸੂਰੀ, ਜਿਲ੍ਹਾ ਸੂਚਨਾ ਅਫ਼ਸਰ ਸ: ਰਣਜੀਤ ਸਿੰਘ, ਡਰਗ ਕੰਟਰੋਲਰ ਅਫਸਰ ਬਬਲੀਨ ਕੌਰ ਅਤੇ ਜੋਨਲ ਲਾਇਸੰਸਿੰਗ ਅਥਾਰਟੀ ਡਰਗ ਵਿੰਗ ਸ: ਕੁਲਵਿੰਦਰ ਸਿੰਘ ਸ਼ਾਮਿਲ ਹਨ।
ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਉਕਤ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹਨਾਂ ਨੇ ਕੇਵਲ ਆਪਣੇ ਡਿਊਟੀ ਸਮੇਂ ਦੌਰਾਨ ਹੀ ਨਹੀਂ ਬਲਕਿ ਦੇਰ ਰਾਤ ਤੱਕ ਵੀ ਆਪਣੇ ਕੰਮ ਤਸੱਲੀ ਬਖਸ਼ ਕੀਤੇ ਹਨ। ਉਨਾਂ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ੇ ਦੇ ਰੋਕਥਾਮ ਲਈ ਡਰਗ ਵਿਭਾਗ ਦੇਅਧਿਕਾਰੀ ਪੂਰੀ ਮੁਸ਼ਤੈਦੀ ਨਾਲ ਆਪਣੇ ਕੰਮ ਨੂੰ ਅੰਜਾਮ ਦੇ ਰਹੇ ਹਨ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਮਾਲ ਵਿਭਾਗ ਦੇ ਅਧਿਕਾਰੀ ਵਲੋਂ ਵੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕੀਤੀ ਗਈ ਹੇ ਅਤੇ ਗ੍ਰਮ ਸਭਾ ਚੋਣਾਂ ਵਿੱਚ ਜਿਲ੍ਹਾਂ ਸੂਚਨਾ ਅਫ਼ਸਰ ਵਲੋਂ ਦਿਨ ਰਾਤ ਆਪਣੇ ਕੰਮ ਨੂੰ ਪੂਰਾ ਕੀਤਾ ਗਿਆ।
ਉਨਾਂ ਸਾਰੇ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਨਾ ਕਰਮਚਾਰੀਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਉਹ ਕਰਮਚਾਰੀ ਜੋ ਕਿ ਆਨਲਾਈਨ ਆਈਆਂ ਸੇਵਾਵਾਂ ਉੱਪਰ ਕੰਮ ਕਰ ਰਹੇ ਹਨ, ਉਹਨਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਵਿਖਾਉਣ ਉੱਤੇ ਇਸ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਕੱਲ ਬਹੁਤ ਜਿਆਦਾ ਕੰਮ ਲੋਕਾਂ ਦੁਆਰਾ ਆਨਲਾਈਨ ਅਪਲਾਈ ਕੀਤਾ ਜਾਂਦਾ ਹੈ, ਜਿਨਾਂ ਨੂੰ ਸਮੇਂ ਸਿਰ ਹੱਲ ਕਰਨਾ ਬਹੁਤ ਜਰੂਰੀ ਹੈ ਅਤੇ ਜੋ ਵੀ ਕਰਮਚਾਰੀ ਇਸ ਸ਼੍ਰੇਣੀ ਵਿੱਚ ਬਿਹਤਰ ਪ੍ਰਦਰਸ਼ਨ ਕਰਨਗੇ ਉਹਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ–