Total views : 5511711
Total views : 5511711
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ।
ਮੁਲਜ਼ਮ ਨੂੰ ਸਾਲ 2019 ਵਿੱਚ ਕੀਤਾ ਗਿਆ ਸੀ ਭਗੌੜਾ ਘੋਸ਼ਿਤ; ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦਾ 5 ਦਿਨ ਦਾ ਪੁਲਿਸ ਰਿਮਾਂਡ ਕੀਤਾ ਹਾਸਲ
ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ.ਆਈ.ਆਰ. ਨੰਬਰ 44 ਮਿਤੀ 05.04.2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਿਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ, ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸਮਰੱਥ ਅਦਾਲਤ ਵੱਲੋਂ ਗੁਲਸ਼ਨ ਜੈਨ ਸਮੇਤ ਪੰਜ ਮੁਲਜ਼ਮਾਂ ਨੂੰ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਦਾ 5 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-