ਪੰਜਾਬ ਸਰਕਾਰ ਵਲੋ ਦੋ ਡੀ.ਐਸ.ਪੀਜ ਸਮੇਤ 7 ਕਰਮਚਾਰੀ ਮੁੱਅਤਲ ! ਮਾਮਲਾ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ਦਾ

4878624
Total views : 5841204

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਐਸ.ਪੀ ਰੈਂਕ ਦੇ ਇਕ ਅਧਿਕਾਰੀ ਨੂੰ ਵੀ ਕਾਰਨ ਦੱਸੋ ਨੋਟਿਸ  ਕੀਤਾ ਜਾਰੀ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਵਲੋ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ ਇੰਟਰਵਿਊ ਮਾਮਲੇ ‘ਚ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ੀ ਮੰਨਿਆ। ਜਿਸ ਤੋਂ ਬਾਅਦ ਸਾਰਿਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ  ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

ਇਸ ਵਿਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਸ਼ਾਮਲ ਹਨ।

ਗੈਂਗਸਟਰ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਐਸਆਈਟੀ ਦੀ ਰਿਪੋਰਟ ਮੁਤਾਬਕ ਪਹਿਲਾ ਇੰਟਰਵਿਊ 3 ਅਤੇ 4 ਸਤੰਬਰ 2022 ਨੂੰ ਹੋਈ  ਸੀ। ਲਾਰੈਂਸ ਉਸ ਸਮੇਂ ਸੀਆਈਏ ਖਰੜ ਵਿੱਚ ਸੀ। ਦੂਜੀ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News