





Total views : 5841167







Total views : 5841167ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋ ਸਰਕਾਰੀ ਮੁਲਾਜਮਾਂ ਦੀਆਂ ਜਾਇਜ ਮੰਗਾਂ ਜਿਵੇ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਬਕਾਇਆ ਡੀ.ਏ. ਦੀਆਂ ਕਿਸਤਾਂ ਜਾਰੀ ਕਰਨਾ,ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨਾ,15.01.2015 ਦਾ ਪੱਤਰ ਰੱਦ ਕਰਕੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਭੱਤਿਆਂ ਸਮੇਤ ਜਾਰੀ ਕਰਨਾ , 17.07.2020 ਤੋਂ ਬਾਅਦ ਕੇਂਦਰੀ ਪੈਟਰਨ ਤੇ ਨਵੀਂ ਭਰਤੀ ਕਰਨ ਦਾ ਪੱਤਰ ਰੱਦ ਕਰਨਾ, ਅਤੇ 04—09—14 ਏ.ਸੀ.ਪੀ. ਸਕੀਮ ਬਹਾਲ ਕਰਨਾ,ਟਾਈਪ ਟੈਸਟ ਦੀ ਸ਼ਰਤ ਹਟਾ ਕੇ ਕੰਪਿਊਟਰ ਕੋਰਸ ਲਾਗੂ ,37 ਤਰਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨਾ ਆਦਿ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਹੱਕੀ ਮੰਗਾ ਪ੍ਰਤੀ ਕੋਈ ਹਾਂ—ਪੱਖੀ ਹੁੰਗਾਰਾ ਨਾ ਦੇਣ ਕਾਰਣ, ਸੂਬਾ ਬਾਡੀ ਵੱਲੋਂ ਸੰਘਰਸ਼ ਸਬੰਧੀ ਕੀਤੇ ਫੈਸਲੇ ਤਹਿਤ ਅੱਜ ਮਿਤੀ: 28.10.2024 ਨੂੰ ਮਨਿਸਟੀਰੀਅਲ ਕਾਮਿਆਂ ਵੱਲੋਂ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਰੋਸ ਰੈਲੀ ਕਰਨ ਉਪਰੰਤ ਕਾਲੀਆਂ ਝੰਡੀਆਂ ਨਾਲ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ ।
ਮੰਗਾਂ ਦੀ ਪੂਰਤੀ ਨਾ ਹੋਣ ਤੇ ਸੰਘਰਸ਼ ਕੀਤਾ ਜਾਵੇਗਾ ਤੇਜ਼-ਮੁਲਾਜਮ ਆਗੂ

ਜਿਸ ਦੀ ਜਾਣਕਾਰੀ ਦੇਂਦੇ ਹੋਏ ਪੀ ਐੱਸ ਐਮ ਐਸ ਦੇ ਜਿਲਾ ਜਨਰਲ ਸਕੱਤਰ ਜਗਦੀਸ਼ ਠਾਕੁਰ ਅਤੇ ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ ਨੇ ਦੱਸਿਆ ਭਗਵੰਤ ਸਿੰਘ ਮਾਨ ਵੱਲੋਂ ਜਥੇਬੰਦੀ ਨਾਲ 18 ਦਸੰਬਰ 2023 ਨੂੰ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦੀ ਪ੍ਰੋਸੀਡਿੰਗ 29/01/24 ਨੂੰ ਜਾਰੀ ਹੋਣ ਉਪਰੰਤ ਵੀ ਮੰਗਾਂ ਦਾ ਕੋਈ ਨੋਟੀਫਿਕੇਸ਼ਨ ਨਾ ਹੋਣ ਕਰਕੇ ਸੰਘਰਸ਼ ਦੁਬਾਰਾ ਤੋਂ ਸ਼ੁਰੂ ਕਰਨਾ ਪਿਆ ਹੈ। ਜਥੇਬੰਦੀ ਵੱਲੋਂ ਮਜਬੂਰੀ ਵੱਸ ਸੂਬਾ ਕਮੇਟੀ ਦੇ ਦੇ ਸੱਦੇ ਤੇ ਰੋਸ ਵਜੋਂ ਮਿਤੀ 29, 30 ਅਕਤੂਬਰ ਨੂੰ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਸਮੂਹਿਕ ਛੁੱਟੀ ਤੇ ਜਾਣਗੇ ਅਤੇ ਸਰਕਾਰ ਦਾ ਕੰਮ ਪੂਰੀ ਤਰਾਂ ਨਾਲ ਠੱਪ ਕਰਨਗੇ।
ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਸੂਬਾ ਕਮੇਟੀ ਨਾਲ ਮੀਟਿੰਗ ਨਹੀ ਕੀਤੀ ਜਾਂਦੀ ਅਤੇ ਮੰਗਾਂ ਦੇ ਨੋਟੀਫਿਕੇਸ਼ਨ ਨਾ ਹੋਣ ਦੀ ਸੂਰਤ ਵਿੱਚ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ ਅਤੇ ਚਾਰ ਜਿਮਨੀ ਚੋਣਾਂ ਵਿੱਚ ਸਰਕਾਰ ਖਿਲਾਫ ਸਖਤ ਐਕਸ਼ਨ ਕੀਤੇ ਜਾਣਗੇ ਅਤੇ 8 ਨਵੰਬਰ 2024 ਨੂੰ ਬਰਨਾਲਾ ਵਿਖੇ ਸਮੂਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਦਫ਼ਤਰ ਦਾ ਘਿਰਾਓ ਕਰਨਗੇ।
ਇਸ ਰੋਸ ਰੈਲੀ ਵਿੱਚ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਆਗੂ ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾਂ ਜਿਲਾ ਮੁੱਖ ਸਲਾਹਕਾਰ,ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ,ਮੁਨੀਸ਼ ਕੁਮਾਰ ਸੂਦ ਅਤੇ ਸਾਹਿਬ ਕੁਮਾਰ ਸੀਨੀਅਰ ਮੀਤ ਪ੍ਰਧਾਨ,ਸਮੇਤ ਵੱਖ ਵੱਖ ਵਿਭਾਗਾਂ ਤੋਂ ਅਤੁੱਲ ਸ਼ਰਮਾਂ ਜਰਨੈਲ ਸਿੰਘ,ਸੁਮਿਤ ਕੁਮਾਰ,ਰਘੂ ਤਲਵਾਰ, ਮਨਪ੍ਰੀਤ ਸਿੰਘ, ਗੁਰਮੁੱਖ ਸਿੰਘ ਚਾਹਲ,ਜਸਬੀਰ ਸਿੰਘ, ਤੇਜਿੰਦਰ ਸਿੰਘ ਛੱਜਲਵੱਡੀ, ਜਗਜੀਵਨ ਸ਼ਰਮਾਂ,ਗੁਰਦਿਆਲ ਸਿੰਘ,ਅਮਰਜੀਤ ਸਿੰਘ, ਰਾਹੁਲ ਸ਼ਰਮਾ,ਨਵਨੀਤ ਸ਼ਰਮਾਂ,ਹਰਸਿਮਰਨ ਸਿੰਘ ਹੀਰਾ,ਸ਼ਮਸ਼ੇਰ ਸਿੰਘ,ਵਿਕਾਸ ਜੋਸ਼ੀ, ਕੁਲਬੀਰ ਸਿੰਘ,ਹਸ਼ਵਿੰਦਰਪਾਲ ਸਿੰਘ,ਦਵਿੰਦਰ ਸਿੰਘ, ਸੁਰਜੀਤ ਸਿੰਘ ਬਰਨਾਲਾ, ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਨਿਰਮਲ ਸਿੰਘ ਆਨੰਦ,ਯੋਗੇਸ਼ ਭਾਟੀਆ,ਹਰਪਿੰਦਰ ਸਿੰਘ ਭੁੱਲਰ, ਦਲਜੀਤ ਸਿੰਘ,ਨਰਿੰਦਰ ਸਿੰਘ, ਜਤਿਨ ਸ਼ਰਮਾਂ,ਪ੍ਰੇਮ ਚੰਦ ਆਦਿ ਆਗੂ ਸਹਿਬਾਨ ਸ਼ਾਮਿਲ ਹੋਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-