ਐਡਵੋਕੇਟ ਹਰਜਿੰਦਰ ਸਿੰਘ ਧਾਮੀ 107 ਵੋਟਾਂ ਹਾਸਿਲ ਕਰਕੇ ਚੌਥੀ ਵਾਰ ਬਣੇ ਸ਼੍ਰੌਮਣੀ ਗੁ: ਕਮੇਟੀ ਦੇ ਪ੍ਰਧਾਨ

4878615
Total views : 5841165

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ। ਜਿਸ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਿਲ ਕੀਤੀ।

ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਵੋਟਾਂ 33 ਪਈਆਂ, 2 ਵੋਟਾਂ ਕੈਂਸਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਅੱਜ ਕੁੱਲ ਪਈਆਂ ਵੋਟਾਂ ਵਿਚੋ ਉਨ੍ਹਾਂ ਨੂੰ 107 ਵੋਟਾਂ ਮਿਲੀਆਂ, ਜਦਕਿ ਬੀਬੀ ਜਗੀਰ ਕੌਰ ਨੂੰ 33 ਸੀਟਾਂ ਹਾਸਿਲ ਹੋਈਆਂ। ਇਸ ਚੋਣ ਵਿੱਚ 2 ਵੋਟਾਂ ਰੱਦ ਕੀਤੀਆਂ ਗਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੋਥੀ ਵਾਰ ਪ੍ਰਧਾਨ ਬਣ ਗਏ ਹਨ।

ਹਰਜਿੰਦਰ ਸਿੰਘ ਧਾਮੀ ਵਲੋਂ 11 ਮੈਂਬਰੀ ਅੰਤਰਿੰਗ ਕਮੇਟੀ ਦਾ ਗਠਨ

ਅੱਜ ਐਸ.ਜੀ.ਪੀ.ਸੀ. ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ 11 ਮੈਂਬਰੀ ਅੰਤਰਿਗ ਕਮੇਟੀ ਵਿਚ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਗੜੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ ਹਿਮਾਚਲ ਪ੍ਰਦੇਸ਼, ਸੁਖਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖਾਲਸਾ ਅਤੇ ਵਿਰੋਧੀ ਧਿਰ ਵਲੋਂ ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ ਨੂੰ ਅੰਤਰਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ।

33 ਹਾਸਿਲ ਕਰਨ ਦੇ ਬਾਵਜੂਦ ਵੀ ਪਾਸ ਨਹੀ ਹੋਈ ਬੀਬੀ ਜਗੀਰ ਕੌਰ

33 ਦੀ ਕਿਸੇ ਵੀ ਇਮਿਤਹਾਨ ਵਿੱਚ ਵਿਸ਼ੇਸ ਮਹੱਤਤਾ ਸਮਝੀ ਜਾਂਦੀ ਹੈ ਅਤੇ ਸਕੂਲਾਂ ਵਿੱਚ ਵੀ 33 ਅੰਕ ਹਾਸਿਲ ਕਰਨ ਵਾਲੇ ਨੂੰ ਪਾਸ ਮੰਨਿਆ ਜਾਂਦਾ ਹੈ ਪਰ ਬੀਬੀ ਜਗੀਰ ਕੌਰ ਲਈ ਇਹ ਅੰਕ ਪੁੱਠਾ ਸਾਬਿਤ ਹੋਇਆ 33 ਵੋਟਾਂ ਹਾਸਿਲ ਕਰਨ ਬਾਵਜੂਦ ਪਾਸ ਨਹੀ ਹੋ ਸਕੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News