Total views : 5504917
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਇਥੋ ਥੌੜੀ ਦੂਰ ਮਜੀਠਾ ਦੇ ਨਜਦੀਕ ਪੈਂਦੇ ਪਿੰਡ ਨਾਗਕਲਾਂ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਚ ਦਿਨ ਦਿਹਾੜੇ ਕਰੀਬ ਸਵਾ ਛੇ ਲੱਖ ਰੁਪਏ ਦੀ ਲੁੱਟ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਨਾਗਕਲਾਂ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿਚ ਦੋ ਹਥਿਆਬੰਦ ਲੁਟੇਰਿਆਂ ਵਲੋਂ ਪਿਸਤੌਲਾਂ ਦੀ ਨੋਕ ’ਤੇ ਬੈਂਕ ਅੰਦਰ ਕੈਸ਼ੀਅਰ ਪਾਸੋਂ ਕਰੀਬ ਛੇ ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਲੁੱਟ ਲਈ ’ਤੇ ਫਰਾਰ ਹੋ ਗਏ। ਬੈਂਕ ਅਧਿਕਾਰੀਆਂ ਅਨੁਸਾਰ ਹਥਿਆਰਬੰਦ ਲੁਟੇਰਿਆਂ ਨੇ ਆਪਣੇ ਮੂੰਹ ਕਪੜੇ ਨਾਲ ਕੱਜੇ ਹੋਏ ਸਨ ਤੇ ਲੁਟੇਰੇ ਬੈਂਕ ਅੰਦਰ ਕਰੀਬ ਚਾਰ ਵਜੇ ਦੇ ਕਰੀਬ ਦਾਖਲ ਹੋਏ ਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਦੀ ਨਾਗ ਕਲਾਂ ਸ਼ਾਖਾ ਵਿੱਚ ਸਿਰਫ਼ ਤਿੰਨ ਮਹਿਲਾ ਮੁਲਾਜ਼ਮ ਹੀ ਕੰਮ ਕਰਦੀਆਂ ਹਨ। ਬੈਂਕ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਹੈ। ਤਿੰਨੋਂ ਔਰਤਾਂ ਸ਼ਾਮ ਨੂੰ ਬੈਂਕ ਵਿੱਚ ਕੰਮ ਕਰ ਰਹੀਆਂ ਸਨ। ਇਸ ਦੌਰਾਨ ਬਾਈਕ ਸਵਾਰ ਦੋ ਨੌਜਵਾਨ ਉਥੇ ਪਹੁੰਚੇ ਅਤੇ ਤਿੰਨਾਂ ਸਟਾਫ ਮੈਂਬਰਾਂ ਨੂੰ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਮੁਲਜ਼ਮ ਕੈਸ਼ ਕਾਊਂਟਰ ਵਿਚ ਰੱਖੇ ਛੇ ਲੱਖ 25 ਹਜ਼ਾਰ ਰੁਪਏ ਲੁੱਟ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਟਨਾ ਦਾ ਪਤਾ ਲੱਗਦਿਆਂ ਹੀ ਐਸਐਸਪੀ ਚਰਨਜੀਤ ਸਿੰਘ ਸੋਹਲ ,ਡੀਐਸਪੀ ਮਜੀਠਾ ਜਸਪਾਲ ਸਿੰਘ ਢਿੱਲੋਂ ਮੌਕੇ ’ਤੇ ਪੁੱਜੇ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਮੁਲਜ਼ਮਾਂ ਦਾ ਪਿੱਛਾ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਕੁਝ ਸਮੇਂ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-