Total views : 5504820
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਕੱਥੂਨੰਗਲ ਦੇ ਐੱਸ ਐੱਚ ਓ ਖੁਸ਼ਬੂ ਸ਼ਰਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਰੇ ਤਿਉਹਾਰ ਸ਼ਾਂਤ ਮਈ ਢੰਗ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋਂ ਸਾਡਾ ਪਿਆਰ ਇਕ ਦੂਸਰੇ ਵਿੱਚ ਬਣਿਆ ਰਹੇ।
ਸਾਰੇ ਤਿਉਹਾਰ ਸ਼ਾਂਤ ਮਈ ਢੰਗ ਨਾਲ ਮਨਾਉਣੇ ਚਾਹੀਦੇ-ਥਾਣਾ ਮੁਖੀ
ਉਨਾਂ ਸਮਾਜ ਵਿਰੋਧੀ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿਚ ਨਸ਼ੇ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਕੋਈ ਕਸਰ ਨਹੀਂ ਛੱਡਣਗੇ। ਓਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਪਰਾਧ ਅਤੇ ਨਸ਼ਿਆਂ ਨੂੰ ਠੱਲ ਪਾਉਣ ਵਿੱਚ ਪੁਲਸ ਦਾ ਸਾਥ ਦੇਣ। ਉਨਾਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-