





Total views : 5618765








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਨਵੀ ਦਿੱਲੀ/ਬੀ.ਐਨ.ਈ ਬਿਊਰੋ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਧਨਤੇਰਸ ਤੇ 9ਵੇਂ ਆਯੁਰਵੇਦ ਦਿਵਸ ‘ਤੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ 5 ਲੱਖ ਰੁਪਏ ਦੇ ਮੁਫਤ ਇਲਾਜ ਦੀ ਸਹੂਲਤ ਦੀ ਸ਼ੁਰੂਆਤ ਕੀਤੀ। ਇਸ ਤਹਿਤ ਦੇਸ਼ ਦੇ 6 ਕਰੋੜ ਬਜ਼ੁਰਗਾਂ ਨੂੰ ਲਾਭ ਮਿਲੇਗਾ।
ਦਰਅਸਲ, ਕੇਂਦਰ ਸਰਕਾਰ ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ (ਪੀਐਮ-ਜੇਏਵਾਈ) ਦਾ ਵਿਸਤਾਰ ਕੀਤਾ ਹੈ ਤੇ ਇਸ ਵਿੱਚ ਬਜ਼ੁਰਗਾਂ ਨੂੰ ਸ਼ਾਮਲ ਕੀਤਾ ਹੈ। ਇਸ ਦੌਰਾਨ ਮੋਦੀ ਨੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਆਯੁਰਵੇਦ (ਏਆਈਆਈਏ) ਵਿੱਚ ਸੀਨੀਅਰ ਨਾਗਰਿਕਾਂ ਨੂੰ ਆਯੁਸ਼ਮਾਨ ਵਿਆ ਵੰਦਨ ਕਾਰਡ ਸੌਂਪਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-