Total views : 5505883
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਅੰਮ੍ਰਿਤਸਰ ਪੁਲਿਸ ਨੇ ਦੀਵਾਲੀ ਮੌਕੇ ਸ਼ਹਿਰ ਦੇ ਚੱਪੇ -ਚੱਪੇ ਉੱਤੇ ਪੁਲਿਸ ਤਾਇਨਾਤ ਕੀਤੀ ਹੋਈ ਹੈ। ਇਸ ਮੌਕੇ ਚੈਕਿੰਗ ਦੌਰਾਨ ਇਕ ਵੱਡੀ ਸਫ਼ਲਤਾ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਯੂਐਸਏ ਬੇਸ ਦੇ ਦਿਲਪ੍ਰੀਤ ਸਿੰਘ ਨਾਮ ਦੇ ਵਿਅਕਤੀ ਦੇ ਇਸ਼ਾਰਿਆਂ ਤੇ ਕੰਮ ਕਰਨ ਵਾਲੇ ਸੱਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨਾਂ ਦੇ ਕੋਲੋਂ 12 ਪਿਸਤੋਲ 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਉੱਪਰ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਉਹਨਾਂ ਨੇ ਦੱਸਿਆ ਕਿ ਇਹਨਾਂ ਦੀ ਉਮਰ 18 ਤੋਂ ਲੈ ਕੇ 21 ਸਾਲ ਦੇ ਵਿੱਚ ਹੈ। ਉਹਨਾਂ ਨੇ ਦੱਸਿਆ ਕਿ ਇਹ ਨੌਜਵਾਨ ਹਥਿਆਰ ਲਿਆ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਵਿੱਚ ਸਨ ਲੇਕਿਨ ਫਿਲਹਾਲ ਪੁਲਿਸ ਵੱਲੋਂ ਇਹਨਾਂ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਹੈ ਅਤੇ ਹੋਰ ਵੀ ਇਹਨਾਂ ਤੋਂ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਇਸ ਸਮੇ ਉਨਾਂ ਨਾਲ ਡੀ.ਸੀ.ਪੀ ਸ: ਹਰਪ੍ਰੀਤ ਸਿੰਘ ਮੰਡੇਰ, ਏ.ਡੀ.ਸੀ.ਪੀ ਵਿਸ਼ਾਲਜੀਤ ਸਿੰਘ. ਏ.ਸੀ.ਪੀ ਸ: ਜਸਪਾਲ ਸਿੰਘ, ਐਸ.ਆਈ ਜਸਬੀਰ ਸਿੰਘ ਵੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-