





Total views : 5839769







Total views : 5839769ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਰਣਜੀਤ ਸਿੰਘ ਰਾਣਨੇਸ਼ਟਾ
ਅੱਜ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ ਤੇ ਉਨ੍ਹਾਂ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖ ਪੰਥ ਦਾ ਤਾਣਾ ਬਾਣਾ ਬਹੁਤ ਹੀ ਚਿੰਤਾਜਨਕ ਸਥਿਤੀ ਵਿਚ ਪੁੱਜ ਚੁੱਕਾ ਹੈ ਤੇ ਪੰਜਾਬ ਦੀ ਜਵਾਨੀ, ਕਿਸਾਨੀ ਤੇ ਤਜ਼ਾਰਤ ਦਾ ਭਵਿੱਖ ਬਹੁਤ ਹੀ ਧੁੰਦਲਾ ਬਣ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਾਂ ਦੇ ਨਾਂਅ ’ਤੇ ਵਸਦੇ ਪੰਜਾਬ ਨੂੰ ਚੜ੍ਹਦੀ ਕਲਾ ਵੱਲ ਲਿਜਾਣ ਲਈ ਆਪਸੀ ਏਕੇ ਦੀ ਲੋੜ ਹੈ।
ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੇ ਧਰਮ ਤੇ ਸੰਸਥਾਵਾਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ’ਚ ਰੁਜ਼ਗਾਰ ਦੇ ਮੌਗੇ ਘੱਟ ਜਾਣ ਅਤੇ ਜੀਣ ਥੀਣ ਦੀਆਂ ਸੰਭਾਵਨਾਵੰ ਦੀ ਅਨਿਸ਼ਚਿਤਤਾ ਕਾਰਨ ਸਿੱਖ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਪ੍ਰਵਾਸ ਕਰ ਜਾਣ ਦੀ ਗਿਣਤੀ ਵਿਚ ਚਿੰਤਾਜਨਕ ਵਾਧਾ ਹੋਇਆ ਹੈ, ਜਿਸ ਦੇ ਭਵਿੱਖ ਵਿਚ ਭਿਆਨਕ ਨਤੀਜੇ ਭੁਗਤਣੇ ਪੈਣਗੇ,ਇਸ ਲਈ ਸੰਭਲਣ ਤੇ ਜਾਗਣ ਦੀ ਲੋੜ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਤਬੀਰ ਸਿੰਘ ਧਾਮੀ, ਸ. ਸ਼ਾਹਬਾਜ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਨਰਿੰਦਰ ਸਿੰਘ ਅਤੇ ਸ. ਜਸਪਾਲ ਸਿੰਘ ਆਦਿ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

