ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸੱਦੀ ਸਿੱਖ ਵਿਦਵਾਨਾਂ ਦੀ ਬੈਠਕ

4674922
Total views : 5506306

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ।

ਮੀਟਿੰਗ ‘ਚ ਤਨਖਾਈਏ ਕਰਾਰ ਦਿੱਤੇ ਗਏ  ਸੁਖਬੀਰ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ  ਵਿਚਾਰਿਆ ਜਾਵੇਗਾ ਮੁੱਦਾ

ਮੀਟਿੰਗ ‘ਚ ਹੋਰ ਧਾਰਮਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮਨਜੀਤ ਸਿੰਘ , ਸਾਬਕਾ ਉਪ ਕੁਲਪਤੀ ਡਾਕਟਰ ਜਸਪਾਲ ਸਿੰਘ, ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਡਾਕਟਰ ਅਮਰਜੀਤ ਸਿੰਘ ਤੇ ਭਾਈ ਹਰਸਿਮਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਸਮੇਤ 20 ਦੇ ਕਰੀਬ ਸਿੱਖ ਵਿਦਵਾਨ ਵੀ ਸ਼ਾਮਲ ਹੋਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-  

Share this News