ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

4674925
Total views : 5506310

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸਟਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਗੁਰਮਤਿ ਆਸ਼ੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਚਲਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਰਡੈਂਟ ਸ. ਸੁਰਜੀਤ ਸਿੰਘ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News