ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ.50,000 ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

4674822
Total views : 5506126

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਸੁਖਮਿੰਦਰ ਸਿੰਘ ਗੰਡੀ ਵਿੰਡ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਦਰਜ ਐਫ.ਆਈ.ਆਰ ਰੱਦ ਕਰਨ ਬਦਲੇ ਲਏ ਸਨ 50000 ਰੁਪਏ ਤੇ 35000 ਰੁਪਏ ਹੋਰ ਦੀ ਮੰਗ ਕਰਦੇ ਗ੍ਰਿਫਤਾਰ ਐਸ.ਐਚ.ਓ ਤੇ ਏ.ਐਸ.ਆਈ

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ਦੀ ਮੰਗ ਕਰ ਰਹੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News