ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨੂੰ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗਾ !ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

4674265
Total views : 5505336

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਪੰਜਾਬ ਵਿੱਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੇ ਜੇਤੂ ਲਗਭਗ 10031 ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਮਿੱਤੀ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਹੋਵੇਗਾ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਚਾਰ ਵਿਧਾਨ ਸਭਾ ਹਲਕੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਸ਼ਾਮਚੁਰਾਸੀ ਵਿਖੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੇ ਚਲਦਿਆਂ ਇਨ੍ਹਾਂ ਹਲਕਿਆਂ ਦੇ ਜੇਤੂ 3200 ਸਰਪੰਚ ਇਸ ਸਹੁੰ ਚੁੱਕ ਸਮਾਗਮ ਦਾ ਹਿੱਸਾ ਨਹੀਂ ਹੋਣਗੇ, ਉਨ੍ਹਾਂ ਨੂੰ ਬਾਅਦ ਵਿੱਚ ਪੰਜਾਬ ਰਾਜ ਪੰਚਾਇਤ ਵਿਭਾਗ ਵੱਲੋਂ ਵੱਖੜੇ ਤੌਰ ਤੇ ਸਹੁੰ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਚ ਲਗਭਗ 86000 ਦੇ ਕਰੀਬ ਪੰਚਾਂ ਦਾ ਸਹੁੰ ਚੁੱਕ ਸਮਾਗਮ ਜ਼ਿਲ੍ਹੇ ਪੱਧੜ ਉੱਤੇ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News