ਵਿਜੀਲੈਂਸ ਵਲੋ ਸੀ.ਆਈ.ਏ ਸਟਾਫ ਦੇ ਏ.ਐਸ.ਆਈ ਤੇ ਹੌਲਦਾਰ ਵਲੋ ਨਸ਼ਾ ਤਸਕਰ ਤੋ 60,000 ਰੁਪਏ ਰਿਸ਼ਵਤ ਮੰਗਣ ਦੋਸ਼ਾ ਹੇਠ ਕੇਸ ਦਰਜ

4674011
Total views : 5504889

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ cਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।

ਹੌਲਦਾਰ ਗ੍ਰਿਫਤਾਰ ,ਥਾਂਣੇਦਾਰ ਦੀ ਵਿਜੀਲੈਸ ਵਲੋ ਭਾਲ ਜਾਰੀ

ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ।
ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ.ਐਸ.ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ਪਰ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।
ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News