ਅੰਮ੍ਰਿਤਸਰ ਜਿਲੇ ਵਿੱਚ ਡੀ:ਏ:ਪੀ ਖਾਦ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ

4674087
Total views : 5504992

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਕੱਲ ਜਿਲੇ ਵਿੱਚ ਹੋਰ 1200 ਮੀਟਰਕ ਟਨ ਖਾਦ ਪੁੱਜੇਗੀ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

 ਜਿਲ੍ਹੇ ਵਿੱਚ ਕਿਸਾਨਾਂ ਨੂੰ ਡੀ::ਪੀ ਖਾਦ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੱਲ 1200 ਮੀਟਰਕ ਟਨ ਖਾਦ ਹੋਰ ਪਹੁੰਚ ਰਹੀ ਹੈ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ

 ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਡਿਪਟੀ ਕਮਿਸ਼ਨ ਦੇ ਧਿਆਨ ਵਿੱਚ ਆਪਣੀਆਂ ਵੱਖ ਵੱਖ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਜਿਸ ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1334 ਮੀਟਰਕ ਟਨ ਖਾਦ ਪਹਿਲਾਂ ਹੀ ਮਾਰਕਫੈਡ ਰਾਹੀਂ  ਸੁਸਾਇਟੀਆਂ ਨੂੰ ਸਪਲਾਈ ਕੀਤੀ ਜਾ ਚੁੱਕੀ ਹੈ ਅਤੇ 1200 ਮੀਟਰਕ ਟਨ ਹੋਰ ਖਾਦ ਕੱਲ ਪਹੁੰਚ ਜਾਵੇਗੀ ਉਨ੍ਹਾਂ ਦੱਸਿਆ ਕਿ ਇਹ ਖਾਦ 60-40 ਫੀਸਦੀ ਅਨੁਸਾਰ ਸੁਸਾਇਟੀਆਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਕਿਸਾਨਾਂ ਨੂੰ ਵੰਡਣ ਲਈ ਦਿੱਤੀ ਜਾਵੇਗੀ ਉਨ੍ਹਾਂ ਨੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਬਲਾਕ ਵਿੱਚ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਆਗੂਆਂ ਨਾਲ ਹੋਈ ਮੀਟਿੰਗ

  ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਆਪਣੀਆਂ ਹੋਰ ਮੰਗਾਂ ਜਿਵੇਂ ਕਿ ਮੁਰਾਦਪੁਰਾ ਨਿਕਾਸੀ ਨਾਲਾ ਤੇ ਕਬਜਾਕੇਂਦਰੀ ਜੇਲ ਵਿਖੇ ਲੱਗੇ ਜੈਮਰਸਹਿਰ ਵਿੱਚੋਂ ਡੇਅਰੀਆਂ ਦੀ ਸਾਫ ਸਫਾਈ ਸਬੰਧੀ ਵੀ ਗੱਲਬਾਤ ਕੀਤੀ ਡਿਪਟੀ ਕਮਿਸ਼ਨਰ ਨੇ ਦੱਸਿਆਕਿ ਮੁਰਾਦਪੁਰਾ ਨਿਕਾਸੀ ਨਾਲਾ ਸਬੰਧੀ ਨਿਸ਼ਾਨਦੇਹੀ ਕਰਵਾਈ ਜਾ ਚੁੱਕੀ ਹੈ ਅਤੇ ਸਬੰਧਤ ਵਿਭਾਗਾਂ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਉਨ੍ਹਾਂ ਨੇ ਫਤਾਹਪੁਰ ਜੇਲ ਵਿਖੇ ਲੱਗੇ ਜੈਮਰ ਕਾਰਨ ਆ ਰਹੀਆਂ ਪ੍ਰੇਸ਼ਾਨੀਆਂ ਸਬੰਧੀ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਜਲਦੀ ਹੀ ਇਸ ਦਾ ਹੱਲ ਕਰ ਦਿੱਤਾ ਜਾਵੇਗਾ  ਡਿਪਟੀ ਕਮਿਸ਼ਨਰ ਫਤਾਹਪੁਰ ਡੇਅਰੀ ਕੰਪਲੈਕਸ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧੀ ਜੋ ਵੀ ਮੁਸ਼ਕਲਾਂ ਹਨ ਉਹ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਡੇਅਰੀ ਕੰਪਲੈਕਸ ਵਿਖੇ ਪਸ਼ੂ ਹਸਪਾਤਲ ਦੇ ਡਾਕਟਰਾਂ ਦੀ ਡਿਊਟੀ ਵੀ ਲਗਾਈ ਜਾਵੇਗੀ ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ  ਵਿਸੇਸ਼ ਕੈਂਪ ਲਗਾ ਕੇ ਜਾਗਰੂਕ ਕੀਤਾ ਜਾਵੇ

 ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਵਿਸ਼ਾਲ ਵਧਾਵਨਤਹਿਸੀਲਦਾਰ ਜਗਸੀਰ ਸਿੰਘ ਅਤੇ ਰਾਜਵਿੰਦਰ ਕੌਰਮੁੱਖ ਖੇਤੀਬਾੜੀ ਅਫਸਰ ਤੇਜਿੰਦਰ ਸਿੰਘਸੁਪਰਡੰਟ ਕੇਂਦਰੀ ਜੇਲ ਹਿੰਮਤ ਸ਼ਰਮਾਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘਪ੍ਰੈਸ ਸਕੱਤਰ ਬਲਰਾਮ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News