ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖਾਲਸਾ ਕਾਲਜ ਕੈਂਪਸ ਸਥਿਤ ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਏ. ਕੇ. ਕਾਹਲੋਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸੁੱਖ—ਸਾਂਦ ਅਤੇ ਚੜ੍ਹਦੀ ਕਲਾ ਲਈ ਕਰਵਾਏ ਉਕਤ ਧਾਰਮਿਕ ਸਮਾਗਮ ਮੌਕੇ ਸੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਮਤਿ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਸਭਿੰਨੇ ਕੀਰਤਨ ਨਾਲ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਡਾ. ਕਾਹਲੋਂ ਨੇ ‘‘ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੂ’’ ਵਾਕ ਅਨੁਸਾਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਮਾਤਮਾ ਦੀ ਮੇਹਰ ਨਾਲ ਸਾਨੂੰ ਵਿੱਦਿਆ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ।ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਵਿੱਦਿਆ ਤਪ ਕਰਦੇ ਹਨ, ਜਗਤ ’ਚ ਉਚ ਅਹੁੱਦਿਆਂ ’ਤੇ ਪਹੁੰਚਣ ਦਾ ਜਸ ਪ੍ਰਾਪਤ ਕਰਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਮਾਤਮਾ ਵੱਲੋਂ ਪ੍ਰਾਪਤ ਹੋਏ ਸੁਭਾਗ ਦਾ ਪੂਰਾ ਫਾਇਦਾ ਲੈਣ ਅਤੇ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੁੱਖ ਵਾਰਡਨ ਪ੍ਰੋ: ਸੁਪਨਿੰਦਰਜੀਤ ਕੌਰ ਨੇ ਡਾ. ਕਾਹਲੋਂ, ਬੁਆਏਜ਼ ਹੋਸਟਲ ਦੇ ਮੁੱਖ ਵਾਰਡਨ ਡਾ. ਗੁਰਬਖਸ਼ ਸਿੰਘ, ਗਰਲਜ਼ ਵੈਲਫੇਅਰ ਡੀਨ ਡਾ. ਸਵਰਾਜ ਕੌਰ ਆਦਿ ਦਾ ਧਾਰਮਿਕ ਸਮਾਗਮ ’ਚ ਸ਼ਿਰਕਤ ਕਰਨ ’ਤੇ ਧੰਨਵਾਦ ਕੀਤਾ।ਇਸ ਮੌਕੇ ਡਾ. ਕਾਹਲੋਂ ਨੇ ਡਾ. ਸਵਰਾਜ ਕੌਰ, ਪ੍ਰੋ: ਸੁਪਨਿੰਦਰਜੀਤ ਕੌਰ ਨਾਲ ਮਿਲ ਕੇ ਨਵੇਂ ਆਏ ਵਿਦਿਆਰਥੀਆਂ ਨੂੰ ਨੋਟ—ਬੁਕਸ ਅਤੇ ਪੈਨ ਤਕਸੀਮ ਕੀਤੇ।ਇਸ ਮੌਕੇ ਪ੍ਰਭਜੋਤ ਕੌਰ, ਸਿਮਰਨਪਾਲ ਕੌਰ ਸਮੇਤ ਹੋਰ ਸਟਾਫ ਅਤੇ ਹੋਸਟਲ ਵਿਦਿਆਰਥਣਾਂ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News