ਵਿਆਹ ਦੇ ਰੰਗ ‘ਚ ਭੰਗ! ਵਿਦਾਈ ਵੇਲੇ ਚੱਲੀ ਗੋਲੀ ਨਾਲ ਲਾੜੀ ਗੰਭੀਰ ਜਖਮੀ, ਹਾਲਤ ਬਣੀ ਨਾਜਕ

4675720
Total views : 5507565

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫਿਰੋਜਪੁਰ/ਬਾਰਡਰ ਨਿਊਜ ਸਰਵਿਸ

ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿਚ ਵਿਆਹ ਸਮਾਗਮ ਦੌਰਾਨ ਚਲਾਈ ਗੋਲੀ ਲਾੜੀ ਨੂੰ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਲਾੜੀ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਫ਼ਿਰੋਜ਼ਪੁਰ: ਵਿਆਹ ਵਿਚ ਲਾੜੀ ਨੂੰ ਲੱਗੀ ਗੋਲੀ, ਵਿਦਾਈ ਵੇਲੇ ਵਾਪਰੀ ਘਟਨਾ

ਪ੍ਰਾਪਤ ਜਾਣਕਾਰੀ ਅਨੁਸਾਰ  ਜਦੋਂ ਵਿਆਹ ਤੋਂ ਬਾਅਦ ਵਿਦਾਈ ਹੋ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ। ਗੋਲੀ ਲਾੜੀ ਦੇ ਮੱਥੇ ਨੂੰ ਚੀਰਦੀ ਹੋ ਨਿਕਲ ਗਈ, ਜਿਸ ਪਿੱਛੋਂ ਗੰਭੀਰ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਲਾੜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।  ਗੋਲੀ ਕਿਸਨੇ ਤੇ ਕਿਊ ਚਲਾਈ ਨੂੰ ਲੈ ਕੇ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News