ਡੇਰਾ ਬਾਬਾ ਨਾਨਕ ਦੇ ਡੀ.ਐਸ.ਪੀ ਨੂੰ ਚੋਣ ਕਮਿਸ਼ਨ ਨੇ ਦਿੱਤੇ ਤਾਰੁੰਤ ਹਟਾਉਣ ਦੇ ਹੁਕਮ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਚੋਣ ਕਮਿਸ਼ਨ ਵਲੋਂ  ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਵੀਰ ਸਿੰਘ ਨੂੰ  ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚੌਣ ਕਮਿਸ਼ਨ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ।

ਸੁਖਜਿੰਦਰ ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਦੇ ਵੋਟਰਾਂ ਨੂੰ ਕੁਰੂਕਸ਼ੇਤਰ ਜੇਲ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੀਡੀਓ ਕਾਲ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਮਜਬੂਰ ਕਰਨ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੁਰੂਕਸ਼ੇਤਰ ਜੇਲ ਵਿੱਚ ਬੰਦ ਜੱਗੂ ਭਗਵਾਨਪੁਰੀਏ ਦੇ ਆਲੇ ਦੁਆਲੇ ਦੀ ਪੂਰੀ ਨਿਗਰਾਨੀ ਰੱਖੀ ਜਾਵੇ ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਵੱਲੋਂ ਡੀਐਸਪੀ ਡੇਰਾ ਬਾਬਾ ਨਾਨਕ ਜਸਬੀਰ ਸਿੰਘ ਦੇ ਖਿਲਾਫ ਵੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਡੀਐਸਪੀ ਜਸਬੀਰ ਸਿੰਘ ਨੂੰ ਵੀ ਤੁਰੰਤ ਪ੍ਰਭਾਵ ਨਾਲ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News