ਸਰਕਾਰੀਆ ਅਤੇ ਸੱਚਰ ਨੇ ਕੀਤਾ ਜੈਂਤੀਪੁਰ ਪ੍ਰੀਵਾਰ ਨਾਲ ਦੁੱਖ ਸਾਂਝਾ

4675352
Total views : 5506916

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਅੰਮ੍ਰਿਤਸਰ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਰਜਿੰਦਰਾ ਵਾਈਨ ਦੇ ਮਾਲਕ ਰਜਿੰਦਰ ਕੁਮਾਰ ਪੱਪੂ ਸਰਪੰਚ ਜੈਂਤੀਪੁਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਅੱਜ ਉਨ੍ਹਾਂ ਦੇ ਪ੍ਰੀਵਾਰਨਾਲ ਕਾਂਗਰਸ ਪਾਰਟੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਅਤੇ ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਨੇ ਉਨ੍ਹਾਂ ਦੇ ਬੇਟੇ ਅਮਨਦੀਪ ਕੁਮਾਰ ਦੀਪੂ, ਕਾਲੂ ਪਾ ਨਾਲ ਮਿਲਕੇ ਦਿਲ ਦੀਆਂ ਗਹਿਰਾਈਆਂ ਤੋਂ ਅਫ਼ਸੋਸ ਪ੍ਰਗਟ ਕੀਤਾ।

ਭੋਗ ਤੇ ਅੰਤਿਮ ਅਰਦਾਸ 16 ਨੂੰ-ਅਮਨਦੀਪ ਦੀਪੂ

ਇਸ ਮੌਕੇ ਸਰਕਾਰੀਆ ਅਤੇ ਸੱਚਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਸਰਕਾਰੀਆ ਅਤੇ ਸੱਚਰ ਨੇ ਸਾਂਝੇ ਤੌਰ ਤੇ ਕਿਹਾ ਕਾਂਗਰਸ ਪਾਰਟੀ ਹਮੇਸ਼ਾ ਪੱਪੂ ਪਰਿਵਾਰ ਨਾਲ ਖੜ੍ਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨਦੀਪ ਕੁਮਾਰ ਦੀਪੂ ਜੈਂਤੀਪੁਰ ਨੇ ਕਿਹਾ ਕਿ 16 ਨਵੰਬਰ ਦਿਨ ਸ਼ਨੀਵਾਰ ਨੂੰ ਪਿੰਡ ਜੈਂਤੀਪੁਰ ਵਿਖੇ ਸਵਰਗੀ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਜੀ ਦੀ ਅੰਤਿਮ ਅਰਦਾਸ ਅਤੇ ਭੋਗ 12 ਤੋਂ 1 ਵਜੋਂ ਪਾਇਆ ਜਾਵੇਗਾ ਜਿਸ ਵਿੱਚ ਪੱਪੂ ਨਾਲ ਪਿਆਰ ਕਰਨ ਵਾਲਿਆ ਦੇ ਪਹੁੰਚਣ ਤੇ ਹਰ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ਮੌਕੇ ਪਵਨ ਕੁਮਾਰ ਪੰਮਾ ਨੰਬਰਦਾਰ ਜੈਂਤੀਪੁਰ, ਸਰਪੰਚ ਗੁਰਮੀਤ ਸਿੰਘ ਜੈਂਤੀਪੁਰ, ਅਸ਼ੋਕ ਭੰਡਾਰੀ ਚਵਿੰਡਾ ਦੇਵੀ, ਪੱਤਰਕਾਰ ਵਿੱਕੀ ਭੰਡਾਰੀ ਚਵਿੰਡਾ ਦੇਵੀ ਆਦਿ ਸੈਂਕੜੇ ਵਿਅਕਤੀ ਬੁਧਵਾਰ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News