Total views : 5509208
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਤਰਨਤਾਰਨ ਅਦਾਲਤ ਵੱਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਦੇ ਬਾਵਜੂਦ ਦੋ ਐਸ.ਆਈ ਅਤੇ ਦੋ ਏ.ਐਸ.ਆਈਜ਼ ਨੂੰ ਪੇਸ਼ ਨਾ ਹੋਣਾ ਭਾਰੀ ਪਿਆ। ਹਾਈ ਕੋਰਟ ਨੇ ਹੁਣ ਐਸਐਸਪੀ ਨੂੰ ਹੁਕਮ ਦਿੱਤਾ ਹੈ ਕਿ ਉਹ ਚਾਰਾਂ ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕਰੇ।
ਪਟੀਸ਼ਨ ਦਾਇਰ ਕਰਦਿਆਂ ਐਨਡੀਪੀਐਸ ਕੇਸ ਵਿੱਚ ਹਿਰਾਸਤ ਵਿੱਚ ਰਹੇ ਲਖਬੀਰ ਸਿੰਘ ਨੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਪਟੀਸ਼ਨਰ ਨੇ ਕਿਹਾ ਕਿ ਇਸ ਕੇਸ ਦੇ ਸਰਕਾਰੀ ਗਵਾਹ, ਜੋ ਪੁਲਿਸ ਅਧਿਕਾਰੀ ਹਨ, ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਬਿਆਨ ਲਈ ਪੇਸ਼ ਨਹੀਂ ਹੋ ਰਹੇ। ਉਸ ਦੇ ਪੇਸ਼ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਪੈਂਡਿੰਗ ਹੈ। ਅਜਿਹੇ ‘ਚ ਮਾਮਲੇ ਦਾ ਫੈਸਲਾ ਜਲਦੀ ਆਉਣ ਦੀ ਉਮੀਦ ਨਹੀਂ ਹੈ।
ਪਟੀਸ਼ਨਕਰਤਾ ਨੂੰ ਅਣਮਿੱਥੇ ਸਮੇਂ ਲਈ ਸਲਾਖਾਂ ਪਿੱਛੇ ਨਹੀਂ ਰੱਖਿਆ ਜਾ ਸਕਦਾ। ਹਾਈਕੋਰਟ ਨੇ ਪਾਇਆ ਕਿ ਹੇਠਲੀ ਅਦਾਲਤ ਨੇ ਐਸਆਈ ਪਰਵਿੰਦਰ ਅਤੇ ਹਰਦਖ਼ਲ ਤੇ ਏਐਸਆਈ ਕਰਤਲ ਸਿੰਘ ਅਤੇ ਨਿਰਮਲ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਇਸ ਦੇ ਬਾਵਜੂਦ ਉਹ ਪੇਸ਼ ਨਹੀ ਹੋਏ ।
ਅਜਿਹੇ ‘ਚ ਹਾਈਕੋਰਟ ਨੇ ਇਸ ‘ਤੇ ਸਖ਼ਤ ਰੁਖ ਅਖਤਿਆਰ ਕਰਦੇ ਹੋਏ ਹੁਣ ਐੱਸਐੱਸਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਚਾਰਾਂ ਨੂੰ ਹਿਰਾਸਤ ‘ਚ ਲੈ ਕੇ ਚਾਰਾਂ ਨੂੰ 17 ਨਵੰਬਰ ਨੂੰ ਹੇਠਲੀ ਅਦਾਲਤ ‘ਚ ਗਵਾਹੀ ਲਈ ਪੇਸ਼ ਕਰਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-