Total views : 5509528
Total views : 5509528
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਵਿੱਚ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਵਾਉਣ ਸਬੰਧੀ ਸਮਾਗਮ 19 ਨਵੰਬਰ ਨੂੰ ਹੋਵੇਗਾ, ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ, ਪ੍ਰੋਗਰਾਮ ਵਿੱਚ ਸਰਕਾਰ ਦੇ ਮੰਤਰੀ ਵੀ ਸ਼ਿਰਕਤ ਕਰਨਗੇ।ਪੰਚਾਇਤ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਦੌਰਾਨ ਪ੍ਰਬੰਧ ਸਰਪੰਚਾਂ ਦੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਵਾਂਗ ਹੋਣਗੇ। ਹਾਲਾਂਕਿ ਚਾਰ ਜ਼ਿਲ੍ਹਿਆਂ ਵਿੱਚ ਵਿਧਾਨ ਸਭਾ ਉਪ ਚੋਣਾਂ ਹੋ ਰਹੀਆਂ ਹਨ, ਉਥੋਂ ਦੇ ਪੰਚ ਸਹੁੰ ਨਹੀਂ ਚੁੱਕਣਗੇ। ਉਨ੍ਹਾਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇਗੀ।ਉਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਾਂ ਦੇ ਸਹੁੰ ਚੁੱਕ ਸਮਾਗਮ ਨਹੀਂ ਹੋਣਗੇ, ਜਿੰਨਾ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਬਰਨਾਲ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-