





Total views : 5597590








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਅੰਮ੍ਰਿਤਸਰ ‘ਚ ਲੰਮਾ ਸਮਾਂ ਵੱਖ ਵੱਖ ਥਾਂਣਿਆ ਦੇ ਐਸ.ਐਚ.ਓ ਵਜੋ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਪੁਲਿਸ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਵਲੋ ਅੱਜ ਆਪਣੇ ਘਰ ਵਿੱਚ ਗੋਲੀ ਮਾਰਕੇ ਖੁਦਕਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਭਾਂਵੇ ਇਸ ਸਬੰਧੀ ਕੋਈ ਪੁਲਿਸ ਅਧਿਕਾਰੀ ਕੁਝ ਕਹਿਣ ਨੂੰ ਤਿਆਰ ਨਹੀ ਪਰ ਪਤਾ ਲੱਗਾ ਹੈ ਕਿ ਉਹ ਪਿਛਲੇ ਕੁਝ ਸਮੇ ਤੋ ਤਨਾਅ ਵਿੱਚ ਸਨ।
ਮੌਕੇ ਤੇ ਪਹੁੰਚੀ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਦੀਆਂ ਵੱਖ ਵੱਖ ਟੀਮਾਂ ਮੌਕੇ ਤੇ ਪਹੁੰਚ ਚੁੱਕੀਆਂ ਹਨ।ਸੁਖਜਿੰਦਰ ਰੰਧਾਵਾ ਪੁਲਿਸ ਅਧਿਕਾਰੀ ਅਮਨਦੀਪ ਰੰਧਾਵਾ ਦੇ ਪਿਤਾ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਖਿਲਾਫ ਸੀਬੀਆਈ ਕੇਸ ਅਤੇ ਐਨਕਾਊਂਟਰ ਦਾ ਕੇਸ ਵੀ ਚੱਲ ਰਿਹਾ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-