ਭੂੰਦੜ ਨੇ ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਵਿਚਾਰ ਕਰਨ ਲਈ ਵਰਕਿੰਗ ਕਮੇਟੀ ਦੀ 18 ਨੂੰ ਸੱਦੀ ਮੀਟਿੰਗ

4677173
Total views : 5509772

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ, ਜਦੋਂ ਮੌਜੂਦਾ ਸਦਨ ​​ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News