ਕਿਸਾਨ ਖਾਦਾਂ ਅਤੇ ਦਵਾਈਆਂ ਦੇ ਡੀਲਰਾਂ ਤੋਂ ਬਿੱਲ ਜਰੂਰ ਲੈਣ- ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ

4728827
Total views : 5596118

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਬੀ.ਐਨ.ਈ ਬਿਊਰੋ 
ਜਦੋਂ ਵੀ ਕਿਸਾਨ ਆਪਣੇ ਖੇਤਾਂ ਵਿੱਚ ਖਾਦਾਂ ਤੇ ਕੀਟਨਾਸ਼ਕ ਦੀ ਵਰਤੋਂ ਕਰਨ ਤਾਂ ਡੀਲਰਾਂ ਤੋ ਉਸ ਦੇ ਬਿੱਲ ਜਰੂਰ ਲੈਣ ਤੇ ਡੀਲਰ ਵੀ ਕਿਸਾਨਾਂ ਨੂੰ ਖਾਦਾਂ ਤੇ ਦਵਾਈਆਂ ਦੇ ਬਿੱਲ ਉਪਲੱਬਧ ਕਰਵਾਉਣ।
ਡੀ.ਏ.ਪੀ ਦੀ ਬਦਲਵੇ ਸ੍ਰੋਤ ਅਪਨਾ ਕੇ ਕਿਸਾਨ ਆਪਣੀਆਂ ਫਸਲਾਂ ਦੀ ਕਰਨ ਸਾਂਭ ਸੰਭਾਲ
 ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਉਪਰੰਤ ਕਿਸਾਨ ਕਣਕ ਦੀ ਬਿਜਾਈ ਕਰਦੇ ਹਨ, ਇਸ ਦੇ ਲਈ ਜ਼ਮੀਨ ਨੂੰ ਤਿਆਰ ਕਰਨ ਸਮੇਂ ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਹੀ ਮਿਲਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਕਰਵਾਈ ਜਾ ਰਹੀ ਮਸ਼ੀਨਰੀ ਦੀ ਵਰਤੋ ਕਰਕੇ ਉਸ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਹੀ ਮਿਲਾਇਆ ਜਾਵੇਗਾ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾਵੇ। ਡੀ.ਏ.ਪੀ ਖਾਦ ਦੀ ਥਾਂ ਬਦਲਵੇ ਸ੍ਰੋਤ ਅਪਨਾ ਕੇ ਵੀ ਜ਼ਮੀਨ ਦੀ ਸਿਹਤ ਵਿਚ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਵੱਧ ਕੀਟਨਾਸ਼ਕ ਦੀ ਵਰਤੋਂ ਨਾਲ ਮਨੁੱਖੀ ਸਿਹਤ ਤੇ ਅਸਰ ਪੈ ਰਿਹਾ ਹੈ। 
ਉਨ੍ਹਾਂ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਉ ਸ਼ਕਤੀ ਵੱਧ ਜਾਂਦੀ ਹੈ ਜਦੋਂ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ, ਵਾਤਾਵਰਣ ਵੀ ਦੂਸ਼ਿਤ ਹੋ ਜਾਂਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News