ਗ੍ਰਾਟਾਂ ‘ਚ ਘਪਲੇਬਾਜੀ ਕਰਨ ਵਾਲਾ ਬੀ.ਡੀ.ਪੀ.ਓ ਪੰਜਾਬ ਸਰਕਾਰ ਵਲੋ ਮੁਅੱਤਲ

4677172
Total views : 5509769

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਸਰਕਾਰ ਵੱਲੋਂ ਪਿੰਡਾਂ ਅੰਦਰ ਲੋਕਾਂ ਨੂੰ ਸ਼ੁੱਧ ਪਾਣੀ ਮੁਹਈਆ ਕਰਾਉਣ ਲਈ ਆਰਓਆਂ ਲਈ ਦਿੱਤੀ ਗਰਾਂਟ ਵਿੱਚ ਵੱਡੇ ਘਪਲੇ ਦਾ ਦੋਸ਼ ਸਾਹਮਣੇ ਆਉਣ ਕਾਰਨ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਨੂੰ ਹਦਾਇਤ ਕਰਦਿਆਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਹਲਕਾ ਵਿਧਾਇਕ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧਰਾਮ ਵੱਲੋਂ ਕੀਤੀ ਗਈ ਸ਼ਿਕਾਇਤ ਤੇ ਤੁਰੰਤ ਪ੍ਰਭਾਵ ਨਾਲ ਮੁੱਖ ਮੰਤਰੀ ਦਫਤਰ ਵੱਲੋਂ ਡੀਸੀ ਮਾਨਸਾ ਨੂੰ ਹਦਾਇਤ ਕੀਤੀ ਗਈ ਅਤੇ ਇਸ ਕੇਸ ਸਬੰਧੀ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਆਲਾ ਅਧਿਕਾਰੀਆਂ ਦੀ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਵੀ ਪੱਤਰ ਲਿਖਿਆ ਗਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News