





Total views : 5914318







Total views : 5914318ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਵੱਲੋਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।
ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-