Total views : 5510113
Total views : 5510113
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਸੁਖਬੀਰ ਬਾਦਲ ਦੇ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਅੱਜ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ। ਵਰਕਿੰਗ ਕਮੇਟੀ ਨੇ ਅਸਤੀਫ਼ੇ ਬਾਰੇ ਅਹਿਮ ਫ਼ੈਸਲਾ ਲੈਂਦਿਆਂ ਕਿਹਾ ਕਿ, ਅੱਜ ਦੀ ਮੀਟਿੰਗ ਵਿੱਚ ਅਸਤੀਫ਼ੇ ਬਾਰੇ ਵਿਚਾਰਾਂ ਹੋਈਆਂ, ਪਰ ਫ਼ੈਸਲਾ ਹੁਣ ਜਿਲ੍ਹਾ ਅਤੇ ਹਲਕਾ ਪੱਧਰੀ ਮੀਟਿੰਗਾਂ ਕਰਨ ਤੋਂ ਬਾਅਦ ਲਿਆ ਜਾਵੇਗਾ।
ਜਿਲ੍ਹਾ ਅਤੇ ਹਲਕਾ ਪੱਧਰੀ ਤੇ ਹੋਰ ਇਕਾਈਆ ਦੀ ਰਾਇ ਤੋ ਬਾਅਦ ਲਿਆ ਜਾਏਗਾ ਫੈਸਲਾ-ਭੂੰਦੜ
ਸੁਖਬੀਰ ਦੇ ਅਸਤੀਫ਼ੇ ਬਾਰੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ, ਹੁਣ ਜਿਲ੍ਹਾ ਅਤੇ ਹਲਕਾ ਪੱਧਰੀ ਮੀਟਿੰਗਾਂ ਹੋਣਗੀਆਂ ਅਤੇ ਮੀਟਿੰਗਾਂ ਤੋਂ ਬਾਅਦ ਹੀ ਕੋਈ ਫ਼ੈਸਲਾ ਅਸਤੀਫ਼ੇ ਬਾਰੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ, ਸੁਖਬੀਰ ਦੇ ਅਸਤੀਫ਼ੇ ਬਾਰੇ ਅੱਜ ਦੀ ਮੀਟਿੰਗ ਵਿੱਚ ਸਿਰਫ਼ ਵਿਚਾਰਾਂ ਹੋਈਆਂ, ਪਰ ਉਨ੍ਹਾਂ ਦਾ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਕੀਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-