ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਨੇ ਦਿੱਤਾ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

4729398
Total views : 5597280

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ  ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਸੁਖਬੀਰ ਬਾਦਲ ਦੇ ਹੱਕ ‘ਚ ਅਸਤੀਫ਼ਾ ਦੇਣ ਤੋਂ ਬਾਅਦ ਸ਼ਰਮਾ ਨੇ ਕਿਹਾ ਕਿ ਪਾਰਟੀ ‘ਚ ਧਾਰਮਿਕ ਦਖਲਅੰਦਾਜ਼ੀ ਬਹੁਤ ਜ਼ਿਆਦਾ ਵਧ ਗਈ ਹੈ। ਜੇ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਸਿਆਸੀ ਪਾਰਟੀਆਂ ਕਿਵੇਂ ਚੱਲਣਗੀਆਂ ? ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਇਕ ਸਾਜ਼ਿਸ਼ ਤਹਿਤ ਜਲੀਲ ਕੀਤਾ ਜਾ ਰਿਹਾ ਹੈ।

ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਕਿ ਅੱਜ ਉਨ੍ਹਾਂ ਨੇ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਅਸਤੀਫਾ ਦੇਣ ਅਤੇ ਪਾਰਟੀ ਛੱਡਣ ਦਾ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News