ਨਜਾਇਜ ਸਬੰਧਾਂ ‘ਚ ਅੜਿੱਕਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਕਤਲ

4675713
Total views : 5507557

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਈਆਂ/ਬਲਵਿੰਦਰ ਸਿੰਘ ਸੰਧੂ
ਬੀਤੀ ਰਾਤ ਨਜਦੀਕੀ ਕਸਬਾ ਬਾਬਾ ਬਕਾਲਾ ਵਿਖੇ ਇਕ ਸਾਬਕਾ ਫੌਜੀ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ , ਜਿਸ ਦਾ ਕਾਤਲ ਹੋਰ ਕੋਈ ਨਹੀ ਸਗੋ ਉਸਦੀ ਪਤਨੀ ਹੀ ਨਿਕਲੀ ਜਿਸ ਨੇ ਆਪਣੇ ਪ੍ਰੇਮੀ ਨਾਲ ਮਿਲਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਕਿਉਕ ਸਾਬਕਾ ਫੌਜੀ ਆਪਣੀ ਪਤਨੀ ਅਜਿਹੇ ਕੰਮਾਂ ਤੋ ਵਰਜਦਾ ਸੀ।
ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਫ਼ੌਜੀ ਪੁੱਤਰ ਪ੍ਰੇਮ ਸਿੰਘ ਵਜੋਂ ਹੋਈ ਹੈ। 
ਫੜੇ ਗਏ ਮੁਲਜ਼ਮਾਂ ਦੀ ਪਛਾਣ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਅਤੇ ਉਸ ਦੇ ਕਥਿਤ ਪ੍ਰੇਮੀ ਕੁਲਵੰਤ ਸਿੰਘ ਵਾਸੀ ਭੁੱਲਰ ਵਜੋਂ ਹੋਈ ਹੈ।ਪੁਲੀਸ ਥਾਣਾ ਬਿਆਸ ਦੇ ਮੁਖੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪ੍ਰਤਾਪ ਸਿੰਘ ਵਾਸੀ ਵੇਦਾਦਪੁਰ ਨੇ ਪੁਲੀਸ ਨੂੰ ਬਿਆਨ ਵਿਚ ਦੱਸਿਆ ਕਿ ਬੀਤੀ ਰਾਤ ਕਰੀਬ 8-30 ਤੇ ਉਸ ਦੀ ਭਣੇਵੀਂ ਨੇ ਫ਼ੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਸੁਖਦੇਵ ਸਿੰਘ ਫ਼ੌਜੀ ਪੁੱਤਰ ਪ੍ਰੇਮ ਸਿੰਘ ਨੂੰ ਕੋਈ ਅਣਪਛਾਤਾ ਵਿਅਕਤੀ ਗਲ ਘੁੱਟ ਕੇ ਮਾਰ ਰਿਹਾ ਹੈ ਅਤੇ ਉਸ ਦੀ ਮਾਂ ਕੋਲ ਖੜ੍ਹੀ ਦੇਖ ਰਹੀ ਹੈ। ਇਸ ਇਤਲਾਹ ਦੇ ਅਧਾਰ ’ਤੇ ਪੁਲੀਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖਣ ਉਪਰੰਤ ਤੁਰੰਤ ਕਾਰਵਾਈ ਕਰ ਕੇ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ  ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਬਾਰੀਕੀ ਨਾਲ ਜਾਂਚ ਕਰਨ ’ਤੇ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਅਤੇ ਕੁਲਵੰਤ ਸਿੰਘ ਵਾਸੀ ਭੁੱਲਰ ਦੇ ਆਪਸ ਵਿਚ ਨਾਜਾਇਜ਼ ਸਬੰਧ ਸਨ ਜਿਸ ਕਾਰਨ ਕੁਲਵਿੰਦਰ ਕੌਰ ਨੇ ਆਪਣੇ ਪਤੀ ਨੂੰ ਰਸਤੇ ਵਿਚੋਂ ਹਟਾਉਣ ਲਈ ਪ੍ਰੇਮੀ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲੀਸ ਨੇ ਥਾਣਾ ਬਿਆਸ ਵਿਚ  ਤਿੰਨ ਦੋਸ਼ੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News