ਪੁਲਿਸ ਨੇ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼ !ਹੋਟਲ ਮੈਨੇਜਰ ਸਮੇਤ 19 ਲੜਕੇ,ਲੜਕੀਆਂ ਨੂੰ ਕੀਤਾ ਗ੍ਰਿਫ਼ਤਾਰ

4675574
Total views : 5507334

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮੋਗਾ/ਬੀ.ਐਨ.ਈ ਬਿਊਰੋ 

ਪੰਜਾਬ ਦੇ ਮੋਗਾ ‘ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲਿਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ ਕਰ ਲਿਆ। ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

ਮੋਗਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਦੇ ਲੁਧਿਆਣਾ ਰੋਡ ‘ਤੇ ਸਥਿਤ ਨਿੱਜੀ ਹੋਟਲ ‘ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਵਿੱਚ ਹੋਟਲ ਮਾਲਕ ਸ਼ਾਮਲ ਹਨ। ਜੇਕਰ ਮੌਕੇ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਵੱਡੀ ਗਿਣਤੀ ‘ਚ ਲੜਕੇ-ਲੜਕੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ’ਤੇ ਪੁਲਿਸ ਪਾਰਟੀ ਦਾ ਗਠਨ ਕੀਤਾ ਗਿਆ। ਪੁਲਿਸ ਨੇ ਮਹਿਲਾ ਸੈੱਲ ਦੀ ਇੰਚਾਰਜ ਕੁਲਵਿੰਦਰ ਕੌਰ ਨੂੰ ਨਾਲ ਲੈ ਕੇ ਹੋਡਲ ’ਚ ਛਾਪੇਮਾਰੀ ਕੀਤੀ।

ਛਾਪੇਮਾਰੀ ਦੌਰਾਨ ਹੋਟਲ ਦੇ ਕਮਰਿਆਂ ਵਿੱਚ ਵਿੱਚੋਂ ਕੁੱਲ 19 ਲੋਕ ਨੀ ਕਾਬੂ ਕੀਤਾ ਗਿਆ। ਜਿਨ੍ਹਾਂ ਵਿੱਚ 11 ਮਹਿਲਾਵਾਂ ਤੇ 8 ਪੁਰਸ਼ ਸ਼ਾਮਿਲ ਹਨ। ਇਨ੍ਹਾਂ ਸਾਰਿਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਹੋਟਲ ਮੈਨੇਜਰ ਵੀ ਸ਼ਾਮਲ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੋਟਲ ਮਾਲਕਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਅਗਲੇਰੀ ਕਾਰਵਾਈ ਵਿੱਚ ਜੁਟੀ ਹੋਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News