Total views : 5507380
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪੱਤਰ ਭੇਜਦਿਆਂ ਪਾਰਟੀ ਦੇ ਹਾਲਾਤਾਂ ਨੂੰ ਵੇਖਦਿਆਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਪਾਰਟੀ ਛੱਡਣ ਦਾ ਕਾਰਨ ਵਿਸਤਾਰਪੂਰਵਕ ਦੱਸਿਆ ਹੈ।ਅਨਿਲ ਜੋਸ਼ੀ ਨੇ ਆਪਣੇ ਅਸਤੀਫ਼ੇ ‘ਚ ਲਿਖਿਆ ਕਿ, ਮੈਂ 2021 ਵਿੱਚ ਸ੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਿਆ ਸੀ, ਜਦੋਂ ਭਾਰਤੀ ਜਨਤਾ ਪਾਰਟੀ ਨੇ ਮੈਨੂੰ ਪੰਜਾਬ ਅਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਤਿੰਨ ਕਿਸਾਨੀ ਕਾਨੂੰਨਾਂ ਦੇ ਖਿਲਾਫ ਆਵਾਜ ਬੁਲੰਦ ਕਰਨ ਕਰਕੇ ਪਾਰਟੀ ਵਿਚੋਂ 6 ਸਾਲਾਂ ਲਈ ਕੱਢ ਦਿੱਤਾ ਸੀ।
ਮੈਂ ਇਸ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਇਆ ਸੀ ਕਿ ਮੈਂ ਹਮੇਸ਼ਾ ਇਹ ਮਹਿਸੂਸ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਦੇ ਝੰਡਾਬਰਦਾਰ ਹਨ ਅਤੇ 5 ਵਾਰ ਮੁੱਖ ਮੰਤਰੀ ਬਣ ਕੇ ਉਨ੍ਹਾਂ ਨੇ ਹਮੇਸ਼ਾ ਹਰ ਧਰਮ ਦਾ ਸਤਿਕਾਰ ਕੀਤਾ ਅਤੇ ਇਹੋ ਸੋਚ ਮੈਨੂੰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਨਜ਼ਰ ਆਉਂਦੀ ਸੀ।ਅਨਿਲ ਜੋਸ਼ੀ ਵਲੋ ਭੇਜੇ ਗਏ ਆਪਣੇ ਅਸਤੀਫੇ ਨੂੰ ਤਾਰੁੰਤ ਪ੍ਰਵਾਨ ਕਰਨ ਦੀ ਆਪੀਲ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-